20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਬਿਜ਼ਨਸ ਸਟੱਡੀ ਕਲੱਬ ਵਲੋਂ ਵਰਕਸ਼ਾਪ

Ad Position 21
No active advertisement
ਅਜੀਤ ਡੈਸਕ 03-02-2026
ਕਪੂਰਥਲਾ, 2 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਬਿਜ਼ਨਸ ਸਟੱਡੀ ਕਲੱਬ ਵਲੋਂ ਆਈ.ਆਈ.ਸੀ. ਦੇ ਸਹਿਯੋਗ ਨਾਲ 'ਸਟਾਰਟਅਪ ਲਈ ਪ੍ਰਭਾਵਸ਼ਾਲੀ ਸੇਲਜ਼ ਤੇ ਮਾਰਕੀਟਿੰਗ ਰਣਨੀਤੀਆਂ' ਵਿਸ਼ੇ ਸੰਬੰਧੀ ਇਕ ਵਰਕਸ਼ਾਪ ਕਰਵਾਈ ਗਈ ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਕਾਲਜ ਦੀ ਇੰਸਟੀਚਿਊਸ਼ਨਲ ਇਨੋਵੇਸ਼ਨ ਕੌਂਸਲ ਵਲੋਂ ਇਸ ਤਰ੍ਹਾਂ ਦੇ ਅਰਥਪੂਰਨ ਤੇ ਉਦਯੋਗ ਕੇਂਦਰਿਤ ਵਰਕਸ਼ਾਪ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਵਿਚ ਉਦਯੋਗਿਕ ਹੁਨਰਾਂ ਦੇ ਵਿਕਾਸ ਤੇ ਉਦਯੋਗ ਮੁਖੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਇਸ ਤਰ੍ਹਾਂ ਦੇ ਵਰਕਸ਼ਾਪਾਂ ਦੇ ਮਹੱਤਵ 'ਤੇ ਜ਼ੋਰ ਦਿੱਤਾ | ਵਰਕਸ਼ਾਪ ਵਿਚ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ ਪ੍ਰੋ. ਸੁਮਿਤ ਸਰਾਓ ਨੇ ਸਟਾਰਟਅਪ ਦੀ ਸਫ਼ਲਤਾ ਲਈ ਜ਼ਰੂਰੀ ਸੇਲਜ਼ ਤੇ ਮਾਰਕੀਟਿੰਗ ਦੇ ਅਹਿਮ ਅਸੂਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਵਿਭਾਗ ਦੇ ਮੁਖੀ ਪ੍ਰੋ. ਮਨਮੋਹਨ ਕੁਮਾਰ ਨੇ ਵਰਕਸ਼ਾਪ ਵਿਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਮੰਚ ਸੰਚਾਲਨ ਦੇ ਫ਼ਰਜ ਪ੍ਰੋ. ਅੰਕਿਤਾ ਗਾਂਧੀ ਨੇ ਬਾਖ਼ੂਬੀ ਨਾਲ ਨਿਭਾਏ | ਵਰਕਸ਼ਾਪ ਵਿਚ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਵਿਸ਼ਾਲ ਸ਼ੁਕਲਾ, ਪ੍ਰੋ. ਗਗਨ ਡੋਗਰਾ, ਪ੍ਰੋ. ਕੰਚਨ ਗੁਪਤਾ, ਸਵਿੱਤਰੀ ਸਹਾਇਕ ਲਾਇਬ੍ਰੇਰੀਅਨ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ 'ਚ ਭਰੋਸਾ ਵਧਿਆ-ਸਿੱਧੂ, ਵਾ... ਅਗਲੀ ਖ਼ਬਰ ਜਸਵੰਤ ਪੇਟ ਰੋਗਾਂ ਦਾ ਹਸਪਤਾਲ ਲੋਕਾਂ ਲਈ ਵਰਦਾਨ <br/>
Ad Position 24