ਕਪੂਰਥਲਾ, 2 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਇਕ ਬਿਆਨ ਵਿਚ ਸੁਪਰੀਮ ਕੋਰਟ ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਉਮੀਦ ਰੱਖਦਾ ਹੈ | ਉਨ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਇਕ ਚੰਗਾ ਫ਼ੈਸਲਾ ਦੱਸਿਆ ਤੇ ਕਿਹਾ ਕਿ ਇਸ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ 'ਚ ਭਰੋਸਾ ਹੋਰ ਵਧੇਗਾ | ਅਕਾਲੀ ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੰਮੇ ਸਮੇਂ ਤੋਂ ਝੂਠੇ ਕੇਸ ਦਰਜ ਕਰਕੇ ਜੇਲ੍ਹ ਵਿਚ ਡੱਕਿਆ ਹੋਇਆ ਸੀ | ਅਕਾਲੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ |