ਕਪੂਰਥਲਾ, 2 ਫਰਵਰੀ (ਵਿ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਹਰਬੰਸ ਸਿੰਘ ਵਾਲੀਆ ਤੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਸ਼ੰਮੀ ਨੇ ਸੁਪਰੀਮ ਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ 'ਚ ਫਸਾਇਆ ਗਿਆ ਸੀ | ਉਨ੍ਹਾਂ ਉੱਚ ਅਦਾਲਤ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਆਸ ਪ੍ਰਗਟ ਕੀਤੀ ਸਾਬਕਾ ਕੈਬਨਿਟ ਮੰਤਰੀ ਜੇਲ੍ਹ ਤੋਂ ਬਾਹਰ ਆ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜੁੱਟ ਜਾਣਗੇ ਤੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ |