ਸੜਕ ਹਾਦਸੇ 'ਚ ਇਕ ਔਰਤ ਜ਼ਖਮੀ
ਅਜੀਤ ਡੈਸਕ
03-02-2026
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਚਾਲਕ ਜ਼ਖਮੀ
ਕਪੂਰਥਲਾ, 2 ਫਰਵਰੀ (ਅਮਨਜੋਤ ਸਿੰਘ ਵਾਲੀਆ) -ਪਿੰਡ ਮਨਸੂਰਵਾਲ ਬੇਟ ਵਿਖੇ ਕੰਮ ਤੋਂ ਮੋਟਰਸਾਈਕਲ 'ਤੇ ਘਰ ਵਾਪਸ ਆ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਪਹਿਲਾਂ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਜੇਰੇ ਇਲਾਜ ਬਲਦੇਵ ਸਿੰਘ ਪੁੱਤਰ ਰਾਂਝਾ ਸਿੰਘ ਵਾਸੀ ਉੱਚਾ ਬੇਟ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ ਤੇ ਕੰਮ ਤੋਂ ਵਾਪਸ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ | ਜਦੋਂ ਉਹ ਮਨਸੂਰਵਾਲ ਬੇਟ ਨੇੜੇ ਪਹੁੰਚਿਆ ਤਾਂ ਅਣਪਛਾਤੇ ਵਾਹਨ ਨੇ ਉਸਦੇ ਮੋਟਰਸਾਈਕਲ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ ਜਿਸ ਕਾਰਨ ਉਹ ਜ਼ਖਮੀ ਗਿਆ ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਸ਼ੇਖਰ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |