20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੁਸ਼ਟ ਰੋਗ ਲਾ-ਇਲਾਜ ਨਹੀਂ, ਸਮੇਂ 'ਤੇ ਜਾਂਚ ਤੇ ਇਲਾਜ ਜ਼ਰੂਰੀ- ਡਾ. ਸੰਜੀਵ ਭਗਤ

Ad Position 21
No active advertisement
ਅਜੀਤ ਡੈਸਕ 03-02-2026
ਕਪੂਰਥਲਾ, 2 ਫਰਵਰੀ (ਅਮਨਜੋਤ ਸਿੰਘ ਵਾਲੀਆ)- ਕੁਸ਼ਟ ਰੋਗ ਲਾ-ਇਲਾਜ ਨਹੀਂ ਬਸ਼ਰਤੇ ਇਸ ਬਿਮਾਰੀ ਦਾ ਸਮੇਂ 'ਤੇ ਪਤਾ ਲੱਗ ਜਾਵੇ ਤੇ ਇਲਾਜ ਸ਼ੁਰੂ ਹੋ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਨੇ ਵਿਸ਼ਵ ਕੁਸ਼ਟ ਰੋਗ ਦਿਵਸ ਮੌਕੇ ਕੀਤਾ | ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਕਿਹਾ ਕਿ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ ਤੇ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਇਸ ਬਿਮਾਰੀ ਦੇ ਕਾਰਨਾਂ, ਲੱਛਣਾਂ ਤੇ ਇਲਾਜ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੁਸ਼ਟ ਰੋਗੀਆਂ ਨਾਲ ਸਮਾਜ ਵਿਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਹੋਣ ਵਿਚ ਮਦਦ ਕਰਨੀ ਚਾਹੀਦੀ ਹੈ | ਡਾ. ਭਗਤ ਨੇ ਕਿਹਾ ਕਿ ਕੁਸ਼ਟ ਰੋਗ ਨੂੰ ਲੈ ਕੇ ਸਮਾਜ ਵਿਚ ਬਹੁਤ ਸਾਰੀਆਂ ਗ਼ਲਤ ਧਾਰਨਾਵਾਂ ਪ੍ਰਚਲਿਤ ਹਨ ਜੋਕਿ ਗ਼ਲਤ ਹੈ | ਉਨ੍ਹਾਂ ਚਿੰਤਾ ਜਤਾਈ ਕਿ ਕੁਸ਼ਟ ਰੋਗ ਨੂੰ ਪੁਰਾਣੇ ਕਰਮਾਂ ਦੇ ਫਲ ਨਾਲ ਜੋੜ ਕੇ ਦੇਖਿਆ ਜਾਂਦਾ ਹੈ ਜਦਕਿ ਇਹ ਰੋਗ ਮਾਈਕ੍ਰੋਬੈਕਟੀਰੀਅਮਲੈਪ੍ਰੀ ਨਾਮ ਦੇ ਜੀਵਾਣੂ ਨਾਲ ਹੁੰਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਹ ਜਮਾਂਦਰੂ ਰੋਗ ਨਹੀਂ ਹੈ | ਡਾ. ਭਗਤ ਨੇ ਨੈਸ਼ਨਲ ਲੈਪੋਰੇਸੀ ਇਰੈਡੀਕੇਸ਼ਨ ਪ੍ਰੋਗਰਾਮ ਤਹਿਤ ਕੁਸ਼ਟ ਰੋਗੀਆਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਮਹਾਤਮਾ ਗਾਂਧੀ ਨੂੰ ਯਾਦ ਕੀਤਾ ਗਿਆ ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਏ.ਸੀ.ਐਸ. ਡਾ. ਅਨੂੰ ਸ਼ਰਮਾ, ਡੀ.ਐਫ.ਪੀ.ਓ. ਡਾ. ਰਵਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਸਵਿੰਦਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਬੀ.ਸੀ.ਸੀ. ਕੁਆਰਡੀਨੇਟਰ ਜੋਤੀ ਅਨੰਦ ਆਦਿ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੇ ਵਿਦਿਆਰਥੀਆਂ ਨੂੰ ਬਾਰਡਰ-2 ਫ਼ਿਲਮ ਦਿਖਾਈ ਗਈ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਇਕ ਔਰਤ ਜ਼ਖਮੀ
Ad Position 24