20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੀ. ਡਬਲਿਯੂ.ਡੀ. ਦੇ ਮੁਲਾਜ਼ਮ ਮਹਿੰਦਰ ਸਿੰਘ ਮੇਟ ਦਾ ਸੇਵਾ-ਮੁਕਤੀ 'ਤੇ ਸਨਮਾਨ

Ad Position 21
No active advertisement
ਅਜੀਤ ਡੈਸਕ 03-02-2026
ਕਪੂਰਥਲਾ, 2 ਫਰਵਰੀ (ਵਿ.ਪ੍ਰ.)- ਪੰਜਾਬ ਪੀ. ਡਬਲਿਯੂ.ਡੀ. ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਸਥਾਨਕ ਗੈਸਟ ਹਾਊਸ ਵਿਚ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਡਵੀਜ਼ਨ ਨੰਬਰ-2 ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ 'ਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਭਾਗ ਤੋਂ ਸੇਵਾ-ਮੁਕਤ ਹੋਏ ਮਹਿੰਦਰ ਸਿੰਘ (ਮੇਟ) ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਉਪ ਮੰਡਲ ਇੰਜ. ਵਿਵੇਕ ਵਰਿਸ਼ਟ, ਜਗਦੀਸ਼ ਰਾਜ, ਇੰਦੂ ਬਾਲਾ, ਸੁਪਰਡੈਂਟ ਡਵੀਜ਼ਨ ਨੰਬਰ-1 ਜਸਮੀਤ ਕੌਰ, ਹਰਸ਼ਰਨ ਸਿੰਘ, ਨਿਸ਼ਾਨ ਸਿੰਘ, ਐੱਸ.ਡੀ.ਈ. ਕਮਲਜੋਤ, ਮੇਜਰ ਸਿੰਘ, ਪਰਮਜੀਤ ਸਿੰਘ, ਰਾਜਿੰਦਰ ਕੁਮਾਰ, ਸੀ.ਐੱਚ.ਟੀ. ਵਿਸ਼ਾਲ ਗੁਪਤਾ ਤੇ ਹੋਰ ਸਟਾਫ਼ ਵਲੋਂ ਯਾਦਗਾਰੀ ਚਿੰਨ੍ਹ ਤੇ ਹੋਰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਦੌਰਾਨ ਹੀ ਉਨ੍ਹਾਂ ਦੀ ਲੜਕੀ ਜਸਪ੍ਰੀਤ ਕੌਰ ਨੂੰ ਦਲਜੀਤ ਕੌਰ ਤੇ ਹੋਰ ਲੇਡੀ ਸਟਾਫ਼ ਵਲੋਂ ਸ਼ਾਲ ਭੇਟ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮਹਿੰਦਰ ਸਿੰਘ ਵਲੋਂ ਵਿਭਾਗ ਵਿਚ ਇਮਾਨਦਾਰੀ ਨਾਲ ਨਿਭਾਈ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਹੋਰ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸੇ ਦੌਰਾਨ ਹੀ ਯੂਨੀਅਨ ਦੇ ਜਲੰਧਰ ਇਕਾਈ ਦੇ ਪ੍ਰਧਾਨ ਮੇਜਰ ਸਿੰਘ ਸੈਣੀ, ਫਗਵਾੜਾ ਇਕਾਈ ਦੇ ਪ੍ਰਧਾਨ ਨਿਰਮਲ ਸਿੰਘ, ਸੁਰਜੀਤ ਸਿੰਘ, ਤਾਰਾ ਚੰਦ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਜਸਵਿੰਦਰਪਾਲ ਉੱਗੀ ਨੇ ਆਪਣੇ ਸਾਥੀਆਂ ਸਮੇਤ ਮਹਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਨਿਵਾਜਿਆ | ਇਸ ਮੌਕੇ ਗੁਰਮੇਜ ਕੌਰ, ਪ੍ਰੀਤੀ ਦੇਵੀ, ਦਿਲਬਾਗ ਸਿੰਘ, ਅੰਜਲੀ, ਅਮਰਜੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ 'ਚ ਇਨਰਵੀਲ ਕਲੱਬ ਨੇ ਕਰਵਾਇਆ ਥੈਲੇਸੀਮੀਆ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24