20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਕਿੰਡਰਗਾਰਟਨ ਗਰੈਜੂਏਸ਼ਨ ਸੈਰੇਮਨੀ ਕਰਵਾਈ

Ad Position 21
No active advertisement
ਅਜੀਤ ਡੈਸਕ 03-02-2026
ਸੁਲਤਾਨਪੁਰ ਲੋਧੀ, 2 ਫਰਵਰੀ (ਨਰੇਸ਼ ਹੈਪੀ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰੈਜੂਏਸ਼ਨ ਸੈਰੇਮਨੀ ਕਰਵਾਈ ਗਈ | ਇਸ ਦੌਰਾਨ ਵਿਦਿਆਰਥੀਆਂ ਦੀ ਸਾਲ ਭਰ ਦੀ ਸਿੱਖਿਆ ਨੂੰ ਦਰਸਾਉਂਦੀਆਂ ਬਹੁਤ ਸਾਰੀਆਂ ਸਟੇਜ ਗਤੀਵਿਧੀਆਂ ਕਾਰਵਾਈਆਂ ਗਈਆਂ | ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਤੇ ਉਨ੍ਹਾਂ ਨੂੰ ਵਧੀਆ ਸਿੱਖਿਆਰਥੀ ਬਣਨ ਲਈ ਉਤਸ਼ਾਹਿਤ ਕਰਨ ਲਈ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅੰਮਿ੍ਤਸਰ, ਪ੍ਰਬੰਧਕ ਸਕੂਲ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਰੇਨੰੂ ਅਰੋੜਾ ਨੇ ਆਪਣੀ ਹਾਜ਼ਰੀ ਨਾਲ ਇਸ ਮੌਕੇ ਨੂੰ ਮਹੱਤਵਪੂਰਨ ਬਣਾਇਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਉਪਰੰਤ, ਕਿੰਡਰਗਾਰਟਨ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸ਼ਬਦ ਗਾਇਣ ਨਾਲ ਹੋਈ | ਵਿਦਿਆਰਥੀਆਂ ਗੀਤ ਰਾਹੀਂ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ | ਨਰਸਰੀ ਤੇ ਐਲ.ਕੇ.ਜੀ. ਦੇ ਵਿਦਿਆਰਥੀਆਂ ਲਈ ਫੈਂਸੀ ਡਰੈੱਸ ਕੰਪੀਟੀਸ਼ਨ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਨੇ ਆਪਣੇ ਬਾਰੇ ਤੇ ਆਪਣੇ ਸੁਪਨਿਆਂ ਬਾਰੇ ਜਾਣਕਾਰੀ ਦਿੱਤੀ | ਬੱਚਿਆਂ ਨੇ ਆਪਣੀਆਂ ਭਾਵਨਾਵਾਂ ਦਾ ਵਰਣਨ ਇੰਨੇ ਵਧੀਆਂ ਤੇ ਮਨਮੋਹਕ ਅੰਦਾਜ਼ 'ਚ ਕੀਤਾ ਕਿ ਸਾਰਿਆਂ ਦਾ ਮਨ ਮੋਹ ਲਿਆ | ਬੱਚਿਆਂ ਦੇ ਮੁਸਕਰਾਉਂਦੇ ਚਿਹਰਿਆਂ ਤੇ ਜੋਸ਼ੀਲੇ ਅੰਦਾਜ਼ ਦਾ ਦਰਸ਼ਕਾਂ ਵੱਲੋਂ ਤਾੜੀਆਂ ਨਾਲ ਸਵਾਗਤ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਯੂ.ਕੇ.ਜੀ. ਕਲਾਸ ਦੇ ਵਿਦਿਆਰਥੀਆਂ ਵੱਲੋਂ ਡਾਂਸ ਪੇਸ਼ ਕੀਤਾ ਗਿਆ | ਇਹ ਛੋਟੇ ਬੱਚਿਆਂ ਲਈ ਇੱਕ ਖ਼ੁਸ਼ੀ ਭਰਿਆ ਤੇ ਯਾਦਗਾਰੀ ਦਿਨ ਸੀ ਕਿਉਂਕਿ ਉਨ੍ਹਾਂ ਨੇ ਸਕੂਲ ਤੋਂ ਗ੍ਰੈਜੂਏਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਸਨ | ਬੱਚਿਆਂ ਦੇ ਮਾਪਿਆਂ ਨੇ ਇਸ ਸਮਾਗਮ ਦਾ ਭਰਪੂਰ ਆਨੰਦ ਮਾਨਿਆ | ਸਕੂਲ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਪ੍ਰਬੰਧਕ ਨਿਮਰਤਾ ਕੌਰ ਤੇ ਪਿ੍ੰਸੀਪਲ ਰੇਨੂੰ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਹੀ ਸਿੱਖਿਆ ਤੇ ਉੱਤਮ ਭਵਿੱਖ ਦੇਣਾ ਅਦਾਰੇ ਦਾ ਪਹਿਲਾ ਫ਼ਰਜ਼ ਹੈ ਤੇ ਇਸ ਮਕਸਦ ਦੀ ਪ੍ਰਾਪਤੀ ਲਈ ਸਕੂਲ ਦੀ ਪ੍ਰਬੰਧਕੀ ਕਮੇਟੀ ਤੇ ਸਕੂਲ ਸਟਾਫ਼ ਪੂਰੀ ਤਨਦੇਹੀ ਨਾਲ ਕੰਮ ਕਰਦਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ, ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ <br/> ਅਗਲੀ ਖ਼ਬਰ ਭੰਡਾਲ ਦੋਨਾ ਸਕੂਲ 'ਚ 120 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ <br/>
Ad Position 24