20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਅਕਾਲ ਅਕੈਡਮੀ, ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ <br/>

Ad Position 21
No active advertisement
ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੋਹਤਬਰ | (ਹੇਠਾਂ) ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਛੋਟੇ ਬੱਚੇ | ਤਸਵੀਰ. ਮਨਜੀਤ ਸਟੂਡੀਓ <br/> 03-02-2026
ਭੁਲੱਥ, 2 ਫਰਵਰੀ (ਮਨਜੀਤ ਸਿੰਘ ਰਤਨ)- ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਇੰਜ. ਸੁਖਪਾਲ ਸਿੰਘ ਮੁਲਤਾਨੀ (ਐਡੀਸ਼ਨਲ ਸੁਪਰਡੈਂਟ ਪੀ.ਐਸ.ਪੀ.ਸੀ.ਐਲ. ਜਲੰਧਰ), ਰਣਜੀਤ ਸਿੰਘ, ਪ੍ਰੋਫੈਸਰ ਸੋਮਨਾਥ ਸ਼ਰਮਾ ਤੇ ਡਾ. ਗੁਰਪ੍ਰਤਾਪ ਸਿੰਘ (ਆਰਥੋਪੈਡਿਕ ਸਰਜਨ) ਤੇ ਪਿੰਡ ਦੇ ਸਰਪੰਚ ਸਰਦਾਰ ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੌਕੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਵੱਡੀ ਗਿਣਤੀ ਵਿਚ ਹਾਜ਼ਰ ਹੋਏ | ਸਮਾਗਮ ਦੀ ਸ਼ੁਰੂਆਤ ਬਸੰਤ ਰਾਗ ਵਿਚ ਸ਼ਬਦ ਗਾਇਣ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਕੋਰੀਓਗ੍ਰਾਫੀ, ਸਮਾਜਿਕ ਮੁੱਦਿਆਂ 'ਤੇ ਆਧਾਰਿਤ ਐਕਟ ਤੇ ਐਕਸ਼ਨ ਗੀਤਾਂ ਰਾਹੀਂ ਆਪਣੀ ਪ੍ਰਤਿਭਾ ਦਾ ਬਹੁਤ ਹੀ ਉਤਸ਼ਾਹ ਨਾਲ ਪ੍ਰਦਰਸ਼ਨ ਕੀਤਾ | ਇਸ ਮੌਕੇ ਮੁੱਖ ਮਹਿਮਾਨਾਂ ਵੱਲੋਂ ਸੈਸ਼ਨ 2024–25 ਦੌਰਾਨ ਸ਼ਾਨਦਾਰ ਅਕਾਦਮਿਕ ਤੇ ਸਹਿ-ਪਾਠਕ੍ਰਮਿਕ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਜੀਨੀਅਰ ਸੁਖਪਾਲ ਸਿੰਘ ਮੁਲਤਾਨੀ, ਪ੍ਰੋਫੈਸਰ ਸੋਮਨਾਥ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਇਮਾਨਦਾਰ, ਮਿਹਨਤੀ ਤੇ ਸੰਘਰਸ਼ਸ਼ੀਲ ਬਣਨ ਲਈ ਪ੍ਰੇਰਿਤ ਕੀਤਾ | ਡਾ. ਗੁਰਪ੍ਰਤਾਪ ਸਿੰਘ ਨੇ ਵੀ ਵਿਦਿਆਰਥੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ | ਪਿ੍ੰਸੀਪਲ ਸੋਨੂੰ ਸ਼ਰਮਾ ਨੇ ਅਕੈਡਮੀ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬਿਕਰਮਜੀਤ ਸਿੰਘ ਮਜੀਠੀਆ ਨੂੰ ਜਮਾਨਤ ਮਿਲਣ ਤੇ ਇਟਲੀ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਕਿੰਡਰਗਾਰਟਨ ਗਰੈਜੂਏਸ਼ਨ ਸੈਰੇਮਨੀ ਕਰਵਾਈ
Ad Position 24