20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨਗਰ ਨਿਗਮ ਅਧਿਕਾਰੀਆਂ ਨੇ ਦੁਕਾਨਾਂ ਦੇ ਬਾਹਰ ਰੱਖਿਆ ਸਾਮਾਨ ਅੰਦਰ ਰਖਵਾਇਆ

Ad Position 21
No active advertisement
ਅਜੀਤ ਡੈਸਕ 03-02-2026
ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਦੇ ਕਰਮਚਾਰੀ ਅਤੇ ਅਧਿਕਾਰੀ ਸੋਮਵਾਰ ਨੂੰ ਇੰਸਪੈਕਟਰ ਦੀਪਕ ਕੁਮਾਰ ਦੀ ਅਗਵਾਈ ਹੇਠ ਫਗਵਾੜਾ ਦੇ ਵੱਖ-ਵੱਖ ਬਾਜ਼ਾਰਾਂ ਅਤੇ ਸਿਨੇਮਾ ਰੋਡ ਬੱਸ ਸਟੈਂਡ ਦੇ ਨੇੜੇ ਸਥਿਤ ਸਤਨਾਮਪੁਰਾ ਇਲਾਕੇ ਵਿਚ ਕਾਰਵਾਈ ਕਰਨ ਲਈ ਪਹੁੰਚੇ | ਇਸ ਦੌਰਾਨ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਰੱਖਿਆ ਗਿਆ ਸਾਮਾਨ ਅੰਦਰ ਕਰਵਾਇਆ ਗਿਆ | ਨਗਰ ਨਿਗਮ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਦੁਕਾਨਾਂ ਦੇ ਬਾਹਰ ਸਾਮਾਨ ਰੱਖਣ ਨਾਲ ਟ੍ਰੈਫਿਕ ਵਿਚ ਰੁਕਾਵਟ ਪੈਂਦੀ ਹੈ ਅਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਕਾਫ਼ੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਵੀ ਦੁਕਾਨ ਦੇ ਬਾਹਰ ਸਾਮਾਨ ਰੱਖਿਆ ਹੋਇਆ ਮਿਲਿਆ ਤਾਂ ਉਹ ਸਾਮਾਨ ਜ਼ਬਤ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ 'ਤੇ ਕੰਪਿਊਟਰ ਅਧਿਆਪਕਾਂ ਦੀਆਂ ਲਗਾਈਆਂ ਡਿਊਟੀਆਂ ਰੱਦ ਕੀਤੀਆਂ ਜਾਣ-ਸਾਂਝੀ ਸੰਘਰਸ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 5 ਨੂੰ ਰਾਜ ਸਭਾ ਮੈਂਬਰ ਸੀਚੇਵਾਲ ਦਾ ਘਿਰਾਓ ਕਰਕੇ ਸਵਾਲ ਕੀਤੇ ਜਾਣਗੇ- ਮਹੀਵਾਲ,...
Ad Position 24