20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 19 ਨੂੰ ਫੂਕੇ ਜਾਣਗੇ ਪੁਤਲੇ - ਸੰਗਤ ਰਾਮ ਬਾਗੀ, ਕੋਹਲੀ <br/>

Ad Position 21
No active advertisement
ਪੁਰਾਣੀ ਪੈਨਸ਼ਨ ਬਹਾਲੀ ਯੂਨੀਅਨ ਦੇ ਆਗੂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ. ਲਾਡੀ ਸਟੂਡੀਓ <br/> 03-02-2026
ਸੁਲਤਾਨਪੁਰ ਲੋਧੀ, 2 ਫਰਵਰੀ (ਪ.ਪ.)- ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੀ ਹੰਗਾਮੀ ਮੀਟਿੰਗ ਸੰਗਤ ਰਾਮ ਬਾਗੀ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਤੇ ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਨਰੇਸ਼ ਕੁਮਾਰ ਕੋਹਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਗੂਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ ਮੁਕੰਮਲ ਐਸ.ਓ.ਪੀ. ਜਾਰੀ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਸੰਕਲਪ ਲਿਆ ਗਿਆ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਹੈ ਕਿ 19 ਫਰਵਰੀ ਨੂੰ ਪੂਰੇ ਪੰਜਾਬ ਵਿਚ ਸਰਕਾਰ ਦੇ ਪੁਤਲੇ ਫੂਕੇ ਜਾਣ ਸੰਬੰਧੀ ਜੋ ਪ੍ਰੋਗਰਾਮ ਉਲੀਕੇ ਗਏ ਹਨ ਉਨ੍ਹਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਪੀ.ਐਸ.ਐਮ.ਐਸ.ਯੂ. ਤੇ ਐਮ.ਸੀ.ਯੂ. ਪ੍ਰਧਾਨ ਸੰਗਤ ਰਾਮ ਬਾਗੀ, ਕੋਹਲੀ ਨੇ ਕਿਹਾ ਕਿ 17 ਜੁਲਾਈ 2020 ਦਾ ਕੇਂਦਰੀ ਪੇ-ਸਕੇਲ ਸੰਬੰਧੀ ਪੱਤਰ ਮੁਲਾਜ਼ਮ ਵਿਰੋਧੀ ਹੈ, ਜਿਸ ਨੰੂ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਅਧਿਆਪਕ ਜਥੇਬੰਦੀਆਂ, ਸਿਹਤ, ਤਕਨੀਕੀ ਤੇ ਦਫ਼ਤਰੀ ਵਿਭਾਗਾਂ ਦੇ ਕਰਮਚਾਰੀ ਇਸ ਸੰਘਰਸ਼ 'ਚ ਸ਼ਾਮਲ ਹਨ | ਉਨ੍ਹਾਂ ਨੇ ਕਿਹਾ ਕਿ ਯੂਨੀਅਨ ਵਲੋਂ ਓ.ਪੀ.ਐਸ. ਦਾ ਮੁਕੰਮਲ ਐਸ.ਪੀ.ਓ. ਜਾਰੀ ਕਰਨ, 16 ਫ਼ੀਸਦੀ ਡੀ.ਏ. ਦੀ ਬਕਾਇਆ ਕਿਸ਼ਤ ਤੇ ਹੋਰ ਰੁਕੇ ਭੱਤੇ ਜਾਰੀ ਕਰਨ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ ਪਰ ਸਰਕਾਰ ਮੰਗਾਂ ਵੱਲ ਧਿਆਨ ਨਾ ਦੇ ਕੇ ਅਧਿਆਪਕਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਸੰਘਰਸ਼ ਦੇ ਰਾਹ ਤੇ ਚੱਲਣ ਨੂੰ ਮਜਬੂਰ ਕਰ ਰਹੀ ਹੈ | ਇਸ ਮੌਕੇ ਗੁਰਵਿੰਦਰ ਸਿੰਘ ਵਿਰਕ, ਰਣਜੀਤ ਸਿੰਘ ਸੈਣੀ, ਅਮਨ ਸ਼ਰਮਾ, ਸੰਨੀ ਸਹੋਤਾ, ਚਤਰ ਸਿੰਘ, ਵਿਵੇਕ ਗਾਬਾ, ਜਗਦੀਪ ਸਿੰਘ, ਗੁਰਸੇਵਕ ਸਿੰਘ, ਤਰਸੇਮ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਪੂਰਨਤਾ ਅਭਿਆਨ ਸਨਮਾਨ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਤਿੰਨ ਰੋਜ਼ਾ ਸਮਾਗਮ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਕਚਹਿਰੀ 'ਚ ਕੇਸ ਦੀ ਗਵਾਹੀ ਦੇਣ ਆਏ ਸੇਵਾ-ਮੁਕਤ ਏ.ਐਸ.ਆਈ. ਦੀ ਸਿਹਤ ਵਿਗੜਨ ਕਾਰਨ ਮੌਤ
Ad Position 24