20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੰਪੂਰਨਤਾ ਅਭਿਆਨ ਸਨਮਾਨ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਤਿੰਨ ਰੋਜ਼ਾ ਸਮਾਗਮ ਸ਼ੁਰੂ

Ad Position 21
No active advertisement
ਅਜੀਤ ਡੈਸਕ 03-02-2026
ਕਪੂਰਥਲਾ, 2 ਫਰਵਰੀ (ਅਮਰਜੀਤ ਕੋਮਲ)- ਸੰਪੂਰਨਤਾ ਅਭਿਆਨ ਸਨਮਾਨ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅੱਜ ਤਿੰਨ ਰੋਜ਼ਾ ਸਮਾਗਮ ਦੀ ਸ਼ੁਰੂਆਤ ਹੋਈ ਜਿਸ ਦਾ ਉਦਘਾਟਨ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੇ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਸੰਪੂਰਨਤਾ ਅਭਿਆਨ ਦਾ ਮੁੱਖ ਮਕਸਦ ਸਰਕਾਰੀ ਸਕੀਮਾਂ ਰਾਹੀਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ ਜਿਸ ਵਿਚ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਸਟਾਫ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਸਾਰੇ ਵਿਭਾਗਾਂ ਤੇ ਕਰਮਚਾਰੀਆਂ ਨੂੰ ਭਵਿੱਖ ਵਿਚ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ | ਇਸੇ ਦੌਰਾਨ ਹੀ ਉਨ੍ਹਾਂ ਅਕਾਂਸ਼ਾ ਹਾਟ ਦਾ ਉਦਘਾਟਨ ਵੀ ਕੀਤਾ | ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਅਕਾਂਸ਼ਾ ਹਾਟ 4 ਫਰਵਰੀ ਤੱਕ ਆਮ ਲੋਕਾਂ ਲਈ ਖੁੱਲ੍ਹਾ ਰਹੇਗਾ | ਸਮਾਗਮ ਵਿਚ ਸਿਹਤ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਤੇ ਸਮਾਜਿਕ ਵਿਕਾਸ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਵਲੋਂ ਆਪਣੀਆਂ ਯੋਜਨਾਵਾਂ ਤੇ ਸਕੀਮਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸੇ ਤਰ੍ਹਾਂ ਸਵੈ ਸਹਾਇਤਾ ਸਮੂਹਾਂ ਵਲੋਂ ਤਿਆਰ ਕੀਤੇ ਗਏ ਉਤਪਾਦਾਂ ਅਕਾਂਸ਼ਾ ਹਾਟ 'ਚ ਵੱਖਰੇ ਤੌਰ 'ਤੇ ਪ੍ਰਦਰਸ਼ਿਤ ਕੀਤਾ ਗਿਆ | ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਤਹਿਤ ਕਰਵਾਏ ਗਏ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਤੇ ਜ਼ਿਲ੍ਹੇ 'ਚ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਏ.ਐਨ.ਐਮ., ਆਸ਼ਾ ਵਰਕਰ ਤੇ ਸੀ.ਐਚ.ਓਜ਼ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਨੋਡਲ ਅਫ਼ਸਰ ਰਵਜੀਤ ਸਿੰਘ ਡੀ.ਐਫ.ਪੀ.ਓ., ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਕੇਸ਼ ਕੁਮਾਰ, ਸਹਾਇਕ ਪ੍ਰੋਜੈਕਟ ਅਫ਼ਸਰ ਸਾਹਿਲ ਓਬਰਾਏ, ਅਕਾਂਸ਼ੀ ਬਲਾਕ ਪ੍ਰੋਗਰਾਮ ਫੈਲੋ ਮਨੀਸ਼ਾ ਬਹਿਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਵਲੰਟੀਅਰ ਤੇ ਪਾਰਟੀ ਮੈਂਬਰ ਹੈਲਥ ਕਾਰਡ ਲਈ ਰਜਿਸਟਰੇਸ਼ਨ ਲੋਕਾਂ ਦੇ ਘਰ ਜਾ ਕੇ ਕਰਨਗੇ- ਪਰਵਿੰਦਰ ਸਿੰਘ ਢੋਟ <... ਅਗਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 19 ਨੂੰ ਫੂਕੇ ਜਾਣਗੇ ਪੁਤਲੇ - ਸੰਗਤ ਰਾਮ ਬਾਗੀ, ਕੋਹਲੀ <br/>
Ad Position 24