ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)- ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਵੱਲੋਂ ਦਰਜ ਕੀਤੇ ਕੇਸ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰਾਮਗੜ੍ਹ ਵਿਖੇ ਉਕਤ ਨੌਜਵਾਨ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਹਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਹਿਚਾਣ ਸੁਖਵਿੰਦਰ ਸਿੰਘ, ਪਰਮਜੀਤ ਤੇ ਸਾਜਨ ਵਜੋਂ ਹੋਈ ਹੈ |