ਕਪੂਰਥਲਾ, 3 ਫਰਵਰੀ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੇ ਗਸ਼ਤ ਦੌਰਾਨ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਸਿਮਰਨਜੀਤ ਸਿੰਘ ਸਮੇਤ ਕਥਿਤ ਦੋਸ਼ੀ ਬਲਦੇਵ ਸਿੰਘ ਵਾਸੀ ਬੂਟਾਂ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 16 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ | ਜਿਸ ਤਹਿਤ ਉਸ ਵਿਰੁੱਧ ਥਾਣਾ ਸਿਟੀ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |