11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੇਂਦਰੀ ਬਜਟ ਵਿਚ ਕੋਈ ਪੈਕੇਜ ਨਾ ਦਿੱਤੇ ਜਾਣ ਕਾਰਨ ਪੰਜਾਬ ਦੇ ਲੋਕ ਨਿਰਾਸ਼-ਰਾਣਾ ਗੁਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 04-02-2026
ਕਪੂਰਥਲਾ, 3 ਫਰਵਰੀ (ਅਮਰਜੀਤ ਕੋਮਲ)-ਕੇਂਦਰੀ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਖੇਤੀਬਾੜੀ ਸੈਕਟਰ, ਉਦਯੋਗੀਕਰਨ ਤੇ ਸ਼ਹਿਰੀ ਵਿਕਾਸ ਲਈ ਬਜਟ ਵਿਚ ਕੋਈ ਵੀ ਵਿਵਸਥਾ ਨਹੀਂ ਕੀਤੀ ਗਈ ਤੇ ਨਾ ਹੀ ਪੰਜਾਬ ਨੂੰ ਕੋਈ ਪੈਕੇਜ ਦਿੱਤਾ ਗਿਆ ਹੈ ਤੇ ਇਸ ਬਜਟ ਨੇ ਪੰਜਾਬ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਵਾਰਡ ਨੰਬਰ 42, 44 ਤੇ 45 ਵਿਚ ਅੰਮਿ੍ਤ-2 ਸਕੀਮ ਤਹਿਤ ਪਾਣੀ ਦੀ ਸਪਲਾਈ ਲਈ ਪਾਈਆਂ ਜਾ ਰਹੀਆਂ ਪਾਈਆਂ ਦੇ ਕੰਮ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਟੈਕਸਾਂ ਦੀ ਸਾਰੀ ਉਗਰਾਹੀ ਕੇਂਦਰ ਸਰਕਾਰ ਕਰਦੀ ਹੈ, ਪੰਜਾਬ ਕੋਲ ਵਿਕਾਸ ਲਈ ਕੋਈ ਪੈਸਾ ਨਹੀਂ ਤੇ ਕੇਂਦਰ ਵਲੋਂ ਕੀਤੀ ਜਾ ਰਹੀ ਫ਼ੰਡਾਂ ਦੀ ਉਗਰਾਹੀ ਕਾਰਨ ਪੰਜਾਬ ਨੂੰ 5 ਸਾਲਾਂ ਵਿਚ 24 ਹਜ਼ਾਰ ਕਰੋੜ ਦਾ ਨੁਕਸਾਨ ਝੱਲਣਾ ਪਵੇਗਾ | ਉਨ੍ਹਾਂ ਪ੍ਰਧਾਨ ਮੰਤਰੀ ਵਲੋਂ ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ ਦਾ ਸਵਾਗਤ ਕੀਤਾ | ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਖੇਤਰ ਦੀਆਂ ਹੋਰ ਮੰਗਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਸੀ ਤੇ ਜਿਹੜੇ ਆਗੂ ਮੌਕੇ 'ਤੇ ਹਾਜ਼ਰ ਸਨ, ਉਨ੍ਹਾਂ ਨੂੰ ਚਾਹੀਦਾ ਸੀ ਕਿ ਉਹ ਪ੍ਰਧਾਨ ਮੰਤਰੀ ਨੂੰ ਆਦਮਪੁਰ ਨੂੰ ਜਾਂਦੀ ਸੜਕ ਦੀ ਹਾਲਤ ਤੇ ਹੋਰ ਮੰਗਾਂ ਵੱਲ ਉਨ੍ਹਾਂ ਦਾ ਧਿਆਨ ਦਿਵਾਉਂਦੇ | ਕਾਂਗਰਸ ਵਿਧਾਇਕ ਨੇ ਕਿਹਾ ਕਿ ਅੰਮਿ੍ਤ-2 ਸਕੀਮ ਤਹਿਤ ਕਪੂਰਥਲਾ ਦੇ ਅੰਦਰੂਨੀ ਖੇਤਰ ਦੇ ਵੱਖ-ਵੱਖ ਵਾਰਡਾਂ ਵਿਚ ਪਾਣੀ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ ਤੇ ਇਹ ਕਾਰਜ ਮੁਕੰਮਲ ਹੋਣ ਤੋਂ ਬਾਅਦ ਸ਼ਹਿਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦੀ ਸਪਲਾਈ ਮਿਲੇਗੀ | ਉਨ੍ਹਾਂ ਵਾਰਡਾਂ ਦੇ ਕੌਂਸਲਰਾਂ ਤੇ ਵਾਰਡ ਵਾਸੀਆਂ ਨੂੰ ਕਿਹਾ ਕਿ ਉਹ ਪਾਈਪਾਂ ਪਾਉਣ ਦੇ ਕੰਮ ਦੀ ਖ਼ੁਦ ਨਿਗਰਾਨੀ ਕਰਨ ਤੇ ਘੱਟੋ ਘੱਟ 3 ਫੁੱਟ ਡੂੰਘੇ ਪਾਈਪ ਪਵਾਏ ਜਾਣ ਤਾਂ ਜੋ ਭਵਿੱਖ ਵਿਚ ਪਾਣੀ ਦੀ ਸਪਲਾਈ ਸਬੰਧੀ ਕੋਈ ਮੁਸ਼ਕਿਲ ਨਾ ਆ ਸਕੇ | ਇਸ ਮੌਕੇ ਨਗਰ ਕੌਂਸਲ ਦੇ ਡਿਪਟੀ ਮੇਅਰ ਵਿਨੋਦ ਸੂਦ, ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਨਗਰ ਕੌਂਸਲਰ ਨਰਿੰਦਰ ਸਿੰਘ ਮਨਸੂ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਬਲਜੀਤ ਸਿੰਘ ਕਾਲਾ, ਕੰਵਲਜੀਤ ਸਿੰਘ ਕਾਕਾ, ਠਾਕਰ ਦਾਸ, ਹਰਸਿਮਰਨ ਸਿੰਘ ਪਿ੍ੰਸ, ਰਕੇਸ਼ ਕੁਮਾਰ ਕੇਸ਼ਾ, ਮਨਜੀਤ ਸਿੰਘ, ਸ਼ਮਾ ਹੰਸ (ਸਾਰੇ ਕੌਂਸਲਰ), ਕਾਂਗਰਸ ਵਿਧਾਇਕ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ, ਚਰਨਜੀਤ ਹੰਸ, ਤਜਿੰਦਰ ਸਿੰਘ ਭੰਡਾਰੀ, ਸਿਲੰਦਰ ਸਿੰਘ ਵਾਲੀਆ ਤੇ ਵੱਖ-ਵੱਖ ਵਾਰਡਾਂ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਵਾਰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀ ਜ਼ਖ਼ਮੀ <br/> ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ-ਰਣਜੀਤ ਸਿੰਘ ਖੋਜੇਵਾਲ <br/>
Ad Position 24