ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਜਲੰਧਰ ਰੋਡ 'ਤੇ ਕਰੋਲ ਬਾਗ ਦੇ ਬਾਹਰ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਬਖ਼ਸ਼ੋ ਨਾਲ ਜਲੰਧਰ ਤੋਂ ਕੰਮ ਕਰਕੇ ਆਪਣੇ ਪਿੰਡ ਅਲੌਦੀਪੁਰ ਜਾ ਰਿਹਾ ਸੀ | ਜਦੋਂ ਉਹ ਕਰੋਲ ਬਾਗ ਨੇੜੇ ਪਹੁੰਚੇ ਤਾਂ ਦੂਸਰੀ ਸਾਈਡ ਤੋਂ ਆਉਂਦੇ ਬਿਲੰਕਿਟ ਵਿਚ ਕੰਮ ਕਰਦੇ ਇਕ ਮੋਟਰਸਾਈਕਲ ਸਵਾਰ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਪ੍ਰਦੀਪ ਵਾਸੀ ਜੱਗੂ ਸ਼ਾਹ ਡੇਰਾ ਅਤੇ ਮੋਟਰਸਾਈਕਲ ਸਵਾਰ ਪਤੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |