11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਟਰੱਕ ਤੇ ਕਾਰ ਦੀ ਟੱਕਰ ਦੌਰਾਨ ਦੋ ਵਿਅਕਤੀ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 04-02-2026
ਢਿਲਵਾਂ, 3 ਫਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਅੱਜ ਸਵੇਰੇ ਤੜਕਸਾਰ ਜਲੰਧਰ ਅੰਮਿ੍ਤਸਰ ਜੀ.ਟੀ. ਰੋਡ 'ਤੇ ਰੇਲਵੇ ਫਲਾਈ ਓਵਰ ਨਜ਼ਦੀਕ ਖੜ੍ਹੀ ਕਾਰ ਨੂੰ ਟਰੱਕ ਵੱਲੋਂ ਟੱਕਰ ਮਾਰੇ ਜਾਣ ਕਾਰਨ ਕਾਰ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 5:30 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਉਕਤ ਫਲਾਈਓਵਰ 'ਤੇ ਸੜਕ ਹਾਦਸਾ ਵਾਪਰਿਆ ਹੈ, ਜਿਸ 'ਤੇ ਉਹ ਤੁਰੰਤ ਆਪਣੀ ਟੀਮ ਸਮੇਤ ਮੌਕੇ ਤੇ ਪੁੱਜੇ ਜਿੱਥੇ ਕਾਰ ਨੂੰ ਟਰੱਕ ਵੱਲੋਂ ਟੱਕਰ ਮਾਰੀ ਗਈ ਸੀ ਤੇ ਕਾਰ ਚਾਲਕ ਜੋ ਕਾਰ ਖੜ੍ਹੀ ਕਰਕੇ ਬਾਥਰੂਮ ਕਰਨ ਗਿਆ ਸੀ, ਪਰ ਕਾਰ ਵਿਚ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਦੀ ਪਹਿਚਾਣ ਰੀਤ ਕੁਮਾਰ ਵਾਸੀ ਅੰਮਿ੍ਤਸਰ ਤੇ ਸਚਿਨ ਦੀਪ ਸਿੰਘ ਵਾਸੀ ਗੁਰਦਾਸਪੁਰ ਵਜੋਂ ਹੋਈ, ਜਿਨ੍ਹਾਂ ਨੂੰ ਸੁਭਾਨਪੁਰ ਵਿਖੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਢਿਲਵਾਂ ਦੇ ਮੁਖੀ ਦਲਵਿੰਦਰਬੀਰ ਸਿੰਘ ਵੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਸੜਕ ਹਾਦਸੇ ਵਿਚ ਨੁਕਸਾਨੇ ਗਏ ਵਾਹਨਾਂ ਨੂੰ ਇਕ ਸਾਈਡ ਕਰਕੇ ਰਸਤਾ ਕਲੀਅਰ ਕਰਵਾਇਆ ਗਿਆ ਅਤੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਨੇ ਦਿੱਤਾ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਡੀ.ਈ.ਓ...
Ad Position 24