11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 04-02-2026
ਫਗਵਾੜਾ, 3 ਫਰਵਰੀ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਈ.ਐੱਸ.ਆਈ. ਹਸਪਤਾਲ ਦੇ ਮਹਿਲਾ ਬਾਥਰੂਮ ਵਿਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ | ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ | ਜਾਣਕਾਰੀ ਦਿੰਦਿਆਂ ਈ.ਅੱੈਸ.ਆਈ. ਹਸਪਤਾਲ ਵਿਚ ਕੰਮ ਕਰਦੇ ਪਲੰਬਰ ਵਿਕਰਮ ਨੇ ਦੱਸਿਆ ਕਿ ਜਦੋਂ ਬਾਥਰੂਮ ਦਾ ਦਰਵਾਜ਼ਾ ਕਾਫ਼ੀ ਦੇਰ ਤੱਕ ਨਹੀਂ ਖੁੱਲਿ੍ਹਆ, ਤਾਂ ਉਸ ਨੇ ਦੀਵਾਰ ਟੱਪ ਕੇ ਅੰਦਰੋਂ ਦਰਵਾਜ਼ੇ ਦੀ ਕੁੰਡੀ ਖੋਲ੍ਹੀ | ਅੰਦਰ ਜਾ ਕੇ ਵੇਖਿਆ ਤਾਂ ਇੱਕ ਨੌਜਵਾਨ ਮਿ੍ਤਕ ਨੌਜਵਾਨ ਪਿਆ ਸੀ | ਮਿ੍ਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਉਹ ਕਿੱਥੋਂ ਆਇਆ ਸੀ ਤੇ ਲੇਡੀਜ਼ ਬਾਥਰੂਮ ਵਿਚ ਕੀ ਕਰ ਰਿਹਾ ਸੀ | ਮੌਤ ਦੇ ਕਾਰਨਾਂ ਬਾਰੇ ਵੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ |
Ad Position 22
No active advertisement
ਪਿਛਲੀ ਖ਼ਬਰ ਐਂਟੀ ਡਰੱਗ ਕਲੱਬ ਦੁਆਬਾ ਨੂੰ ਸਰਕਾਰੇ ਖ਼ਾਲਸਾ ਐਵਾਰਡ ਨਾਲ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਟਰੱਕ ਤੇ ਕਾਰ ਦੀ ਟੱਕਰ ਦੌਰਾਨ ਦੋ ਵਿਅਕਤੀ ਗੰਭੀਰ ਜ਼ਖ਼ਮੀ
Ad Position 24