11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਐਂਟੀ ਡਰੱਗ ਕਲੱਬ ਦੁਆਬਾ ਨੂੰ ਸਰਕਾਰੇ ਖ਼ਾਲਸਾ ਐਵਾਰਡ ਨਾਲ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 04-02-2026
ਸੁਲਤਾਨਪੁਰ ਲੋਧੀ, 3 ਫਰਵਰੀ (ਥਿੰਦ)-ਪੰਜਾਬ ਵਿਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਵਾਉਣ ਲਈ ਐਂਟੀ ਡਰੱਗ ਕਲੱਬ ਦੁਆਬਾ ਵਲੋਂ ਸਕੂਲਾਂ ਅਤੇ ਕਾਲਜਾਂ ਵਿਚ ਸੈਮੀਨਾਰ ਲਗਾ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਲੁਧਿਆਣਾ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਸਰਕਾਰੇ ਖ਼ਾਲਸਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ |ਇਹ ਐਵਾਰਡ ਬਾਬਾ ਸੁੱਖਾ ਸਿੰਘ ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਭੇਟ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਿਰਤੋੜ ਯਤਨ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਐਂਟੀ ਡਰੱਗ ਕਲੱਬ ਦੁਆਬਾ ਵਲੋਂ ਵੀ ਸਕੂਲਾਂ ਕਾਲਜਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਸੁਚੇਤ ਕਰ ਲਏ ਵਿਸ਼ੇਸ਼ ਸੈਮੀਨਾਰ ਲਾਏ ਜਾ ਰਹੇ ਹਨ ਜੋ ਕਿ ਬਹੁਤ ਵੱਡਾ ਉੱਦਮ ਹੈ | ਇਸ ਮੌਕੇ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ | ਇਸ ਮੌਕੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਅਤੇ ਨਵਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਕਲੱਬ ਆਪਣੀਆਂ ਸੇਵਾਵਾਂ ਲਗਾਤਾਰ ਦਿੰਦਾ ਰਹੇਗਾ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਕੂਲਾਂ, ਕਾਲਜਾਂ ਅਤੇ ਪਿੰਡਾਂ ਦੀਆਂ ਸੱਥਾਂ ਵਿਚ ਹੋਰ ਸੈਮੀਨਾਰ ਕਰਵਾ ਕੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ•ਾਂ ਨੇ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਨੌਜਵਾਨਾਂ ਨੂੰ ਗ਼ਲਤ ਪਾਸੇ ਤੋਰ ਰਹੀਆਂ ਹਨ, ਜਿਸ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ | ਇਸ ਮੌਕੇ ਉੱਘੇ ਲੋਕ ਗਾਇਕ ਮਨਕੀਰਤ ਔਲਖ, ਗੁਰਪ੍ਰੀਤ ਸਿੰਘ ਕਪੂਰਥਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਰਿਹਾਈ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ
Ad Position 24