11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਦੀ ਰਿਹਾਈ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ <br/>

Ad Position 21
No active advertisement
ਅਜੀਤ ਡੈਸਕ 04-02-2026
ਤਲਵੰਡੀ ਚੌਧਰੀਆਂ, 3 ਫਰਵਰੀ (ਪਰਸਨ ਲਾਲ ਭੋਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਨੇ ਭਿ੍ਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ, ਜਿਸ ਵਿਚ ਉਨ੍ਹਾਂ 'ਤੇ 540 ਕਰੋੜ ਰੁਪਏ ਦੀ ਵੱਧ ਜਾਇਦਾਦ ਜਮਾਂ ਕਰਨ ਦਾ ਦੋਸ਼ ਹੈ | ਸੁਪਰੀਮ ਕੋਰਟ ਵਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦਿੱਤੀ ਗਈ ਇਸ ਰਾਹਤ 'ਤੇ ਅਕਾਲੀ ਵਰਕਰਾਂ ਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਤਲਵੰਡੀ ਚੌਧਰੀਆਂ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਹਰਜਿੰਦਰ ਸਿੰਘ ਘੁੰਮਾਣ, ਬਲਵਿੰਦਰ ਸਿੰਘ ਤੁੜ, ਬਲਜੀਤ ਸਿੰਘ ਬੱਲੀ, ਪ੍ਰਮੋਦ ਕੁਮਾਰ ਸ਼ਾਹ, ਜਗੀਰ ਸਿੰਘ ਲੰਬੜ, ਹਰਦਿਆਲ ਸਿੰਘ ਨਿਹਾਲਾ ਤੇ ਕੀਰਤਨਪਾਲ ਸਿੰਘ ਸੰਧੂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਸਿਆਸੀ ਬਦਲਾਖੋਰੀ ਦੀ ਇੱਕ ਚਾਲ ਸੀ ਜੋ ਝੂਠੀ ਸਾਬਤ ਹੋਈ | ਆਗੂਆਂ ਅੱਗੇ ਕਿਹਾ ਕਿ 'ਆਪ' ਸਰਕਾਰ ਨਸ਼ੇ ਦੇ ਝੂਠੇ ਮਾਮਲੇ 'ਚ ਚਲਾਨ ਪੇਸ਼ ਕਰਨ ਵਿਚ ਵੀ ਨਾਕਾਮ ਰਹੀ ਹੈ | ਆਗੂਆਂ ਕਿਹਾ ਕਿ ਸੁਪਰੀਮ ਕੋਰਟ ਦਾ ਬਿਕਰਮ ਸਿੰਘ ਮਜੀਠੀਆ ਸਬੰਧੀ ਇਹ ਇੱਕ ਚੰਗਾ ਫ਼ੈਸਲਾ ਹੈ ਜਿਸ ਨਾਲ ਨਿਰਪੱਖ ਨਿਆਂ ਪ੍ਰਣਾਲੀ ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਮੁਕਾਬਲਿਆਂ ਵਿਚ ਨਨਕਾਣਾ ਸਾਹਿਬ ਸਕੂਲ ਨੇ ਮੱਲਾਂ ਮਾਰੀਆਂ <br/> ਅਗਲੀ ਖ਼ਬਰ ਐਂਟੀ ਡਰੱਗ ਕਲੱਬ ਦੁਆਬਾ ਨੂੰ ਸਰਕਾਰੇ ਖ਼ਾਲਸਾ ਐਵਾਰਡ ਨਾਲ ਕੀਤਾ ਸਨਮਾਨਿਤ <br/>
Ad Position 24