11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਧਾਰਮਿਕ ਮੁਕਾਬਲਿਆਂ ਵਿਚ ਨਨਕਾਣਾ ਸਾਹਿਬ ਸਕੂਲ ਨੇ ਮੱਲਾਂ ਮਾਰੀਆਂ <br/>

Ad Position 21
No active advertisement
ਅਜੀਤ ਡੈਸਕ 04-02-2026
ਸੁਲਤਾਨਪੁਰ ਲੋਧੀ, 3 ਫਰਵਰੀ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਆਰ.ਸੀ.ਐਫ. ਵਿਖੇ ਆਯੋਜਿਤ ਧਾਰਮਿਕ ਮੁਕਾਬਲਿਆਂ 'ਚ ਹਿੱਸਾ ਲੈਂਦਿਆਂ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਨਿਧੀ ਸੰਗੋਤਰਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਅਨਮੋਲਪ੍ਰੀਤ ਸਿੰਘ ਬਾਣੀ ਕੰਠ ਮੁਕਾਬਲਾ ਸੀਨੀਅਰ ਵਰਗ ਵਿਚ ਸੋਨ ਤਗਮਾ, ਮੇਹਰਜੀਤ ਸਿੰਘ ਨੇ ਦਸਤਾਰ ਮੁਕਾਬਲਾ ਸੀਨੀਅਰ ਵਰਗ ਵਿਚ ਸੋਨ ਤਗਮਾ, ਮਨਪ੍ਰੀਤ ਕੌਰ ਨੇ ਪੇਂਟਿੰਗ ਮੁਕਾਬਲਾ ਸੀਨੀਅਰ ਵਰਗ ਵਿਚ ਕਾਂਸੀ ਤਗਮਾ ਅਤੇ ਸਤਿੰਦਰ ਸਿੰਘ ਨੇ ਦਸਤਾਰ ਮੁਕਾਬਲਾ ਮਿਡਲ ਵਰਗ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗਵਰਨਿੰਗ ਕੌਂਸਲ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਸੰਗੋਤਰਾ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸਕੂਲ ਪਿ੍ੰਸੀਪਲ ਨਿਧੀ ਸੰਗੋਤਰਾ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਵਿਦਿਆਰਥੀ ਮਰਹੂਮ ਮਾਨਯੋਗ ਆਤਮਾ ਸਿੰਘ ਦੇ ਆਦਰਸ਼ਾਂ ਤੋਂ ਪੇ੍ਰਰਨਾ ਲੈ ਕੇ ਅਨੁਸ਼ਾਸਨ, ਮਿਹਨਤ ਤੇ ਸਮਰਪਣ ਦੇ ਮਾਰਗ 'ਤੇ ਚੱਲ ਕੇ ਅੱਗੇ ਵਧ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਖੇਡ ਸਮਾਗਮ 7 ਨੂੰ ਅਗਲੀ ਖ਼ਬਰ ਮਜੀਠੀਆ ਦੀ ਰਿਹਾਈ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ <br/>
Ad Position 24