11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਾਲਾਨਾ ਖੇਡ ਸਮਾਗਮ 7 ਨੂੰ

Ad Position 21
No active advertisement
ਅਜੀਤ ਡੈਸਕ 04-02-2026
ਨਡਾਲਾ, 3 ਫਰਵਰੀ (ਰਘਬਿੰਦਰ ਸਿੰਘ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਲੋਂ 56ਵਾਂ ਸਾਲਾਨਾ ਖੇਡ ਸਮਾਗਮ 7 ਫਰਵਰੀ ਦਿਨ ਸ਼ਨੀਵਾਰ ਸਵੇਰੇ 9:30 ਵਜੇ ਤੋਂ ਨਡਾਲਾ ਕਾਲਜ ਦੀ ਗਰਾਊਾਡ ਕੀਤਾ ਜਾਵੇਗਾ | ਇਸ ਖੇਡ ਸਮਾਗਮ ਦੌਰਾਨ ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਮੁਖੀ ਸਰੀਰਕ ਸਿੱਖਿਆ ਵਿਭਾਗ, ਹਿੰਦੂ ਕਾਲਜ ਅੰਮਿ੍ਤਸਰ ਡਾ. ਰਣਜੀਤ ਸਿੰਘ ਸਿੱਧੂ ਵੀ ਹਾਜ਼ਰੀ ਲਗਵਾਉਣਗੇ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਪ੍ਰੋ. ਜਗਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਖੇਡ ਸਮਾਗਮ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਵਿਦਿਆਰਥੀਆਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਾ ਮੁਫ਼ਤ ਆਯੂਸ਼ ਕੈਂਪ ਭਲਕੇ ਅਗਲੀ ਖ਼ਬਰ ਧਾਰਮਿਕ ਮੁਕਾਬਲਿਆਂ ਵਿਚ ਨਨਕਾਣਾ ਸਾਹਿਬ ਸਕੂਲ ਨੇ ਮੱਲਾਂ ਮਾਰੀਆਂ <br/>
Ad Position 24