ਖਲਵਾੜਾ, 3 ਫਰਵਰੀ (ਮਨਦੀਪ ਸਿੰਘ ਸੰਧੂ)-ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਕਨਵੀਨਰ ਪਰਮਿੰਦਰ ਪਾਲ ਸਿੰਘ ਦੇ ਹੋਣਹਾਰ ਸਪੁੱਤਰ ਅਭੀਜੀਤ ਸਿੰਘ ਨੇ ਅਸ਼ੋਕ ਜੈਨ ਮੈਮੋਰੀਅਲ ਟਰੱਸਟ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਕਪੂਰਥਲਾ ਡਿਸਟਿ੍ਕਟ ਬੈਡਮਿੰਟਨ ਐਸੋਸੀਏਸ਼ਨ ਟੂਰਨਾਮੈਂਟ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਮਾਸਟਰ ਪਰਮਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਪਕ ਬੈਡਮਿੰਟਨ ਅਕੈਡਮੀ ਵਲੋਂ ਨਵੀਨ ਕੋਚ ਦੀ ਅਗਵਾਈ ਹੇਠ ਹੋਰ ਬੈਡਮਿੰਟਨ ਖਿਡਾਰੀਆਂ ਨੇ ਵੀ ਇਸ ਟੂਰਨਾਮੈਂਟ ਵਿਚ ਭਾਗ ਲਿਆ | ਇਸ ਮੌਕੇ ਉਨ੍ਹਾਂ ਕਾਮਨਾ ਕੀਤੀ ਕਿ ਅਭੀਜੀਤ ਸਿੰਘ ਖੇਡਾਂ ਦੇ ਖੇਤਰ ਵਿਚ ਅੱਗੇ ਜਾ ਕੇ ਵੱਡੀਆਂ ਮੱਲ੍ਹਾਂ ਮਾਰ ਕੇ ਇਲਾਕੇ ਦਾ ਨਾਮ ਰੌਸ਼ਨ ਕਰੇਗਾ |