ਕਪੂਰਥਲਾ, 3 ਫਰਵਰੀ (ਸਡਾਨਾ)-ਡਾਇਰੈਕਟਰ ਆਯੂਰਵੇਦਾ ਪੰਜਾਬ ਡਾ. ਰਮਨ ਖੰਨਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਕੁਸਮ ਗੁਪਤਾ ਦੀ ਅਗਵਾਈ ਤਹਿਤ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਖੇ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਭਗਵਾਨ ਧਨਵੰਤਰੀ ਦੀ ਪੂਜਾ ਉਪਰੰਤ ਕੀਤੀ ਗਈ | ਕੈਂਪ ਮੌਕੇ 805 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 454 ਮਰੀਜ਼ਾਂ ਨੂੰ ਆਯੁਰਵੈਦਿਕ ਤੇ 351 ਮਰੀਜ਼ਾਂ ਨੂੰ ਹੋਮਿਓਪੈਥਿਕ ਦਵਾਈਆਂ ਵੀ ਲੋੜ ਅਨੁਸਾਰ ਵੰਡੀਆਂ ਗਈਆਂ | ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੇ ਆਪਣੀ ਜਾਂਚ ਕਰਵਾਈ ਤੇ ਕੈਂਪ ਦਾ ਲਾਭ ਲਿਆ | ਇਸ ਕੈਂਪ ਨੂੰ ਸਫਲ ਬਣਾਉਣ ਵਿਚ ਡਾ. ਜਸਦੀਪ ਕੌਰ, ਡਾ. ਕੁਲਦੀਪ ਕੁਮਾਰ, ਡਾ. ਮਨਪ੍ਰੀਤ ਕੌਰ, ਡਾ. ਰੇਸ਼ਮ ਸਿੰਘ, ਪਵਨਦੀਪ ਸਿੰਘ, ਤਰਲੋਕ ਵਿਰਦੀ, ਸਰਿਤਾ ਰਾਣੀ, ਅਜੈ ਕੁਮਾਰ, ਨਿਸ਼ਾਂਤ ਵਸ਼ਿਸ਼ਟ, ਮਾਲਤੀ ਦੇਵੀ, ਸ਼ੇਰ ਸਿੰਘ ਤੇ ਪਰਮਜੀਤ ਕੌਰ ਆਦਿ ਨੇ ਵਿਸ਼ੇਸ਼ ਸਹਿਯੋਗ ਦਿੱਤਾ |