11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਭਾਰਤੀ ਕਮਿਊਨਿਸਟ ਪਾਰਟੀ ਦੇ ਵਰਕਰਾਂ ਦੀਆਂ ਮੀਟਿੰਗਾਂ ਕਰਵਾ ਕੇ ਜਲਦ ਚੋਣਾਂ ਕਰਵਾਈਆਂ ਜਾਣਗੀਆਂ-ਕਾਮਰੇਡ ਜੈਪਾਲ <br/>

Ad Position 21
No active advertisement
ਅਜੀਤ ਡੈਸਕ 04-02-2026
ਭੁਲੱਥ, 3 ਫਰਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਜੈਪਾਲ ਨੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਦੀਆਂ ਬਲਾਕ ਪੱਧਰ ਦੀਆਂ ਚੋਣਾਂ ਤੇ ਇਸ ਉਪਰੰਤ ਜ਼ਿਲ੍ਹਾ ਪੱਧਰ ਤੇ ਪਾਰਟੀ ਆਗੂਆਂ ਦੀਆਂ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ | ਮੀਟਿੰਗਾਂ ਦੌਰਾਨ ਬਲਾਕ ਸਕੱਤਰ ਤੇ ਜ਼ਿਲ੍ਹਾ ਸਕੱਤਰ ਦੀਆਂ ਤੇ ਹੋਰ ਅਹੁਦੇਦਾਰਾਂ ਦੀਆਂ ਚੋਣਾਂ ਜਲਦ ਕਰਵਾਈਆਂ ਜਾਣਗੀਆਂ | ਗੱਲਬਾਤ ਦੌਰਾਨ ਉਨ੍ਹਾਂ ਸੂਬਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਵਿਵਸਥਾ ਡਗਮਗਾ ਗਈ ਲੱਗਦੀ ਹੈ, ਕਿਉਂਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਨਕਸ਼ੇ 'ਤੇ ਚੱਲ ਕੇ ਸੈਂਟਰ ਸਰਕਾਰ ਦੇ ਇਸ਼ਾਰਿਆਂ 'ਤੇ ਗ਼ਰੀਬ ਲੋਕਾਂ ਦੇ ਘਰ ਢਾਹ ਰਹੀ ਹੈ | ਦੂਜੇ ਪਾਸੇ ਗੈਂਗਸਟਰਵਾਦ ਨੂੰ ਖ਼ਤਮ ਕਰਨ ਦੇ ਨਾਂਅ 'ਤੇ ਵੇ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਪੰਜਾਬ ਦੇ ਨੌਜਵਾਨਾਂ 'ਤੇ ਪਰਚੇ ਕੱਟ ਕੇ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ਅੰਦਰ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਖ਼ਿਲਾਫ਼ ਤੇ ਮੌਜੂਦਾ ਸਰਕਾਰ ਦੀਆਂ ਗੈਰ ਸੰਵਿਧਾਨਿਕ ਗਤੀਵਿਧੀਆਂ ਖ਼ਿਲਾਫ਼ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪੰਜਾਬ ਅੰਦਰ ਮਜ਼ਦੂਰ ਜਥੇਬੰਦੀਆਂ ਨੂੰ ਇਕੱਠਿਆਂ ਕਰਕੇ ਪੰਜਾਬ ਅੰਦਰ ਇੱਕ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਕਾਮਰੇਡ ਜਸਬੀਰ ਸਿੰਘ ਭੁਲੱਥ ਬਲਾਕ ਸਕੱਤਰ, ਕਾਮਰੇਡ ਰਣਜੀਤ ਸਿੰਘ ਬਲਾਕ ਸਕੱਤਰ ਫਗਵਾੜਾ, ਸੰਜੇ ਕੁਮਾਰ ਤੇ ਵਿਜੇ ਕੁਮਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪੁੱਤਰੀ ਪਾਠਸ਼ਾਲਾ ਹਦੀਆਬਾਦ ਵਿਖੇ ਲਗਾਇਆ ਮੈਡੀਕਲ ਕੈਂਪ
Ad Position 24