ਭੁਲੱਥ, 3 ਫਰਵਰੀ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਰਾਮਗੜ੍ਹ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ਵਲੋਂ ਕਿਹਾ ਕਿ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਾਡੀਆਂ ਜਥੇਬੰਦੀਆਂ ਦੀਆਂ ਕੈਬਨਿਟ ਨਾਲ ਮੀਟਿੰਗਾਂ ਵੀ ਹੋਈਆਂ, ਲੇਕਿਨ ਕਿਸੇ ਮੰਗ ਦਾ ਸੰਪੂਰਨ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੋਇਆ | ਜੋ ਸਰਕਾਰ ਨੇ ਵਾਅਦੇ ਕੀਤੇ ਸਨ ਉਹ ਅਜੇ ਤੱਕ ਪੂਰੇ ਨਹੀਂ ਹੋ ਸਕੇ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਪਹਿਲੀਆਂ ਮੰਗਾਂ ਵਿਚ ਮਾਸਿਕ ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ, ਨਵੀਂ ਭਰਤੀ ਮੁਲਾਜ਼ਮਾਂ ਦੀ ਕਰਕੇ ਪੂਰੀ ਤਨਖ਼ਾਹ ਦੇਣ ਤੇ ਕੇਂਦਰ ਦੀ ਬਜਾਏ ਪੰਜਾਬ ਦਾ ਤਨਖ਼ਾਹ ਕਮਿਸ਼ਨ ਲਾਗੂ ਕਰਨ, ਏ.ਸੀ.ਪੀ. ਸਕੀਮ ਤੇ 37 ਪ੍ਰਕਾਰ ਦੇ ਬੰਦ ਕੀਤੇ ਭੱਤੇ ਚਾਲੂ ਕੀਤੇ ਜਾਣ, ਸਟੈਨੋ ਕੇਡਰ ਲਈ ਪਦ-ਉੱਨਤੀ ਚੈਨਲ ਖੋਲ੍ਹਣ, ਕੱਚੇ ਕਾਮੇ ਪੱਕੇ ਕੀਤੇ ਜਾਣ, ਉਨ੍ਹਾਂ ਕਿਹਾ ਕਿ ਕਲੈਰੀਕਲ ਕਾਮਿਆਂ ਦੀਆਂ ਬਹੁਤ ਸਾਰੀਆਂ ਵਿਭਾਗੀ ਵਿੱਤੀ ਤੇ ਗੈਰ ਵਿੱਤੀ ਮੰਗਾਂ 'ਤੇ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਜ਼ੀਰੋ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਨੇ ਕਿਹਾ ਕਿ ਜੇਕਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੀ.ਡਬਲਯੂ.ਡੀ. ਨਿਸ਼ਾਨ ਸਿੰਘ, ਮੇਜਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ, ਸੰਦੀਪ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਕਿਰਪਾਲ ਸਿੰਘ,