11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬੀ.ਸੀ.ਏ. ਦੇ ਵਿਦਿਆਰਥੀਆਂ ਨੇ ਲਿਆ ਪਹਿਲਾ ਸਥਾਨ <br/> ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ 'ਚ ਕਰਵਾਇਆ ਵਾਲੀਬਾਲ ਟੂਰਨਾਮੈਂਟ <br/>

Ad Position 21
No active advertisement
ਅਜੀਤ ਡੈਸਕ 04-02-2026
ਕਪੂਰਥਲਾ, 3 ਫਰਵਰੀ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਅੰਤਰ ਵਿਭਾਗ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਬੀ.ਸੀ.ਏ., ਬੀ.ਕਾਮ, ਬੀ.ਐਸ.ਸੀ. ਫ਼ੈਸ਼ਨ ਡਿਜ਼ਾਈਨਿੰਗ, ਬੀ.ਬੀ.ਏ., ਬੀ.ਵੋਕ (ਬਿਊਟੀ ਥੈਰੇਪੀ), ਬੀ.ਐਸ.ਸੀ. (ਐਮ.ਐਲ.ਐਸ.), ਬੀ.ਟੈੱਕ ਡਿਪਲੋਮਾ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਟੂਰਨਾਮੈਂਟ ਵਿਚ ਬੀ.ਸੀ.ਏ. ਦੇ ਵਿਦਿਆਰਥੀਆਂ ਨੇ ਪਹਿਲਾ, ਬੀ.ਬੀ.ਏ. ਨੇ ਦੂਜਾ ਤੇ ਬੀ.ਕਾਮ. ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਲ ਹੋਏ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਜੇਤੂ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੋਲਦਿਆਂ ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਮਨੁੱਖੀ ਜੀਵਨ ਵਿਚ ਖੇਡਾਂ ਦੇ ਮਹੱਤਵ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਇਸ ਤਰ੍ਹਾਂ ਦੇ ਟੂਰਨਾਮੈਂਟ ਕਰਵਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ 'ਚ ਕਰਵਾਇਆ ਵਾਲੀਬਾਲ ਟੂਰਨਾਮੈਂਟ <br/> ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ਦਿੱਤਾ ਮੰਗ ਪੱਤਰ
Ad Position 24