ਕਪੂਰਥਲਾ, 3 ਫਰਵਰੀ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ 7ਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਬੀਤੇ ਦਿਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਕੂਲਾਂ ਦੇ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਸਨ ਤੇ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਧਾਰਮਿਕ ਸਿੱਖਿਆ ਦੇ ਅਧਿਆਪਕ ਸੁਰਜੀਤ ਸਿੰਘ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੂਲ ਦੇ ਬੱਚੇ ਪੜ੍ਹਾਈ, ਖੇਡਾਂ, ਸਭਿਆਚਾਰਕ ਗਤੀਵਿਧੀਆਂ ਤੋਂ ਇਲਾਵਾ ਧਾਰਮਿਕ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ |