11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਵਿਖੇ ਛੋਟੇ ਬੱਚਿਆਂ ਨੇ ਗੁਰੂ ਰਵਿਦਾਸ ਦੀ ਮਹਿਮਾ ਦਾ ਕੀਤਾ ਗੁਣਗਾਨ <br/>

Ad Position 21
No active advertisement
ਅਜੀਤ ਡੈਸਕ 04-02-2026
ਹੁਸੈਨਪੁਰ, 3 ਫਰਵਰੀ (ਤਰਲੋਚਨ ਸਿੰਘ ਸੋਢੀ)-ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਭਾਈ ਮਰਦਾਨਾ ਜੀ ਸੰਗੀਤ ਅਕੈਡਮੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਬੱਚਿਆਂ ਵਲੋਂ ਸਜਾਏ ਗਏ ਸੁੰਦਰ ਦੀਵਾਨ ਵਿਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦਾ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਸ਼ਬਦ ਗਾਇਣ ਕਰਨ ਵਾਲੇ ਬੱਚਿਆਂ ਨੂੰ ਸਟੇਸ਼ਨਰੀ ਦੇ ਕੇ ਸਨਮਾਨਿਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਆਗੂਆਂ ਨੇ ਕਿਹਾ ਕਿ ਇਨ੍ਹਾਂ ਛੋਟੇ ਬੱਚਿਆਂ ਵਲੋਂ ਗੁਰਬਾਣੀ ਦਾ ਗਾਇਣ ਕਰਕੇ ਜਿੱਥੇ ਗੁਰੂ ਸਾਹਿਬ ਦੀ ਉਪਮਾ ਕੀਤੀ ਗਈ ਹੈ ਉੱਥੇ ਸਭ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਲਈ ਲਈ ਪ੍ਰੇਰਿਤ ਵੀ ਕੀਤਾ ਹੈ | ਇਸੇ ਦੌਰਾਨ ਇਨ੍ਹਾਂ ਬੱਚਿਆਂ ਨੂੰ ਕੀਰਤਨ ਸਿਖਾਉਣ ਵਾਲੇ ਭਾਈ ਮਨਦੀਪ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਕੈਸ਼ੀਅਰ ਪਿ੍ਥੀ ਸਿੰਘ, ਸੀਨੀਅਰ ਉਪ ਪ੍ਰਧਾਨ ਜਸਵਿੰਦਰ ਸਿੰਘ, ਗੁਰਸੇਵਕ ਸਿੰਘ, ਦਲਜੀਤ ਸਿੰਘ, ਦਲਵਾਰਾ ਸਿੰਘ, ਭਾਈ ਤਰਸੇਮ ਸਿੰਘ ਹਜ਼ੂਰੀ ਰਾਗੀ, ਵਿੱਕੀ ਕੁਮਾਰ, ਰਾਮਪਾਲ, ਵੇਦ ਪ੍ਰਕਾਸ਼, ਮੰਗਤ ਰਾਮ, ਰਘਵੀਰ ਸਿੰਘ, ਬਲਵਿੰਦਰ ਸਿੰਘ, ਰਜਿੰਦਰ ਸਿੰਘ, ਬਹਾਦਰ ਸਿੰਘ, ਤਰਲੋਚਨ ਸਿੰਘ, ਦਵਿੰਦਰ ਸਿੰਘ, ਸ਼ਿਵ ਕੁਮਾਰ ਅਤੇ ਸਮੂਹ ਸੇਵਾਦਾਰ ਵਲੋਂ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਬਜਟ ਵਿਚ ਪੰਜਾਬ ਨੂੰ ਸਾਜਿਸ਼ ਤਹਿਤ ਅਣਗੋਲਿਆਂ ਕੀਤਾ ਗਿਆ-ਸੱਜਣ ਸਿੰਘ ਚੀਮਾ <br/> ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਕੋਮਲਪ੍ਰੀਤ ਕੌਰ ਗੁਰਬਾਣੀ ਕੰਠ ਮੁਕਾਬਲੇ 'ਚ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਹੀ <b...
Ad Position 24