11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

5 ਨੂੰ ਖੇਡਿਆ ਜਾਵੇਗਾ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ <br/> ਪਿੰਡ ਅਕਾਲਗੜ੍ਹ ਵਿਖੇ ਦਸਮੇਸ਼ ਸਪੋਰਟਸ ਕਲੱਬ ਵਲੋਂ 43ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 04-02-2026
ਖਲਵਾੜਾ, 3 ਫਰਵਰੀ (ਮਨਦੀਪ ਸਿੰਘ ਸੰਧੂ)-ਦਸਮੇਸ਼ ਸਪੋਰਟਸ ਕਲੱਬ ਵਲੋਂ ਪਿੰਡ ਅਕਾਲਗੜ੍ਹ ਵਿਖੇ 1971 ਦੀ ਭਾਰਤ-ਪਾਕਿਸਤਾਨ ਜੰਗ ਵਿਚ ਸ਼ਹੀਦ ਹੋਏ ਗੁਰਬਚਨ ਸਿੰਘ ਅਕਾਲਗੜ੍ਹ ਤੇ ਦੰਦਾਂ ਨਾਲ ਭਾਰ ਖਿੱਚ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਨਰਿੰਦਰ ਸਿੰਘ ਅਕਾਲਗੜ੍ਹ ਦੀ ਨਿੱਘੀ ਯਾਦ ਨੂੰ ਸਮਰਪਿਤ ਤੇ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 5 ਫਰਵਰੀ ਤੱਕ ਕਰਵਾਏ ਜਾ ਰਹੇ 43ਵੇਂ ਸਾਲਾਨਾ 11 ਸਾਈਡ ਕਲੱਬ ਪਿੰਡ ਪੱਧਰ ਫੁੱਟਬਾਲ ਟੂਰਨਾਮੈਂਟ ਦਾ ਅੱਜ ਨਰਿੰਦਰ ਸਿੰਘ ਮੈਮੋਰੀਅਲ ਸਪੋਰਟਸ ਸਟੇਡੀਅਮ ਅਕਾਲਗੜ੍ਹ ਵਿਖੇ ਸ਼ਾਨਦਾਰ ਆਗਾਜ਼ ਕੀਤਾ ਗਿਆ | ਹੈੱਡ ਗ੍ਰੰਥੀ ਭਾਈ ਗੁਰਦੇਵ ਸਿੰਘ ਗੁਰਦੁਆਰਾ ਸ੍ਰੀ ਸਿੰਘ ਸਭਾ ਅਕਾਲਗੜ੍ਹ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਉਦਘਾਟਨ ਦੀ ਰਸਮ ਐਨ.ਆਰ.ਆਈ. ਤਰਸੇਮ ਸਿੰਘ ਕਲੋਟੀਆ ਯੂ.ਐਸ.ਏ., ਰਾਣਾ ਅਕਾਲਗੜ੍ਹ ਅਤੇ ਹਰਨੇਕ ਸਿੰਘ ਲਾਡੀ ਨੇ ਸਾਂਝੇ ਤੌਰ 'ਤੇ ਰਿਬਨ ਕੱਟ ਕੇ ਨਿਭਾਈ | ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦੇ ਹੋਏ ਯਾਦਗਾਰੀ ਤਸਵੀਰ ਖਿਚਵਾਉਣ ਉਪਰੰਤ ਅਸ਼ੀਰਵਾਦ ਦਿੰਦਿਆਂ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ | ਉਦਘਾਟਨੀ ਮੁਕਾਬਲਾ ਭਬਿਆਣਾ ਅਤੇ ਮੇਹਟਾਂ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ | ਪ੍ਰਬੰਧਕਾਂ ਭਾਈ ਲਾਲ ਸਿੰਘ ਅਤੇ ਧਰਮਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਣ ਵਾਲੇ ਇਸ ਟੂਰਨਾਮੈਂਟ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਰਹਿ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਅੱਜ ਦਾ ਉਦਘਾਟਨੀ ਮੈਚ ਓਪਨ ਪੱਧਰ ਦਾ ਮੁਕਾਬਲਾ ਸੀ | ਟੂਰਨਾਮੈਂਟ ਵਿਚ ਪਿੰਡ ਪੱਧਰ ਓਪਨ ਦੀਆਂ 16 ਟੀਮਾਂ ਤੋਂ ਇਲਾਵਾ ਭਾਰ ਵਰਗ 50 ਕਿੱਲੋ ਦੀਆਂ 4 ਟੀਮਾਂ ਭਾਗ ਲੈ ਰਹੀਆਂ ਹਨ | ਓਪਨ ਪਿੰਡ ਪੱਧਰ ਦੀ ਜੇਤੂ ਟੀਮ ਨੂੰ 31 ਹਜ਼ਾਰ ਰੁਪਏ ਅਤੇ ਟਰਾਫ਼ੀ, ਉਪ ਜੇਤੂ ਟੀਮ ਨੂੰ 25 ਹਜ਼ਾਰ ਰੁਪਏ ਤੇ ਟਰਾਫ਼ੀ ਭੇਟ ਕੀਤੀ ਜਾਵੇਗੀ | ਇਸੇ ਤਰ੍ਹਾਂ 50 ਕਿੱਲੋ ਭਾਰ ਵਰਗ ਫੁੱਟਬਾਲ ਮੁਕਾਬਲੇ ਦੀ ਜੇਤੂ ਟੀਮ ਤੇ ਉਪ ਜੇਤੂ ਟੀਮਾਂ ਨੂੰ ਵੀ ਨਗਦ ਰਾਸ਼ੀ ਅਤੇ ਟਰਾਫ਼ੀ ਨਾਲ ਨਿਵਾਜਿਆ ਜਾਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਬੁੱਧਵਾਰ 4 ਫਰਵਰੀ ਨੂੰ ਅੰਡਰ-17 ਜ਼ਿਲ੍ਹਾ ਜਲੰਧਰ ਤੇ ਜ਼ਿਲ੍ਹਾ ਕਪੂਰਥਲਾ ਦੀਆਂ ਲੜਕੀਆਂ ਦਾ ਸ਼ੋਅ ਮੈਚ ਸਵੇਰੇ 10 ਵਜੇ ਕਰਵਾਇਆ ਜਾਵੇਗਾ | ਇਸ ਮੌਕੇ ਭਗਤ ਗੁਰਦਿਆਲ ਸਿੰਘ, ਸਰਪੰਚ ਮੀਨਾ ਸੈਣੀ ਪਤਨੀ ਤਲਵਿੰਦਰ ਸਿੰਘ ਸੈਣੀ, ਸਾਬਕਾ ਸਰਪੰਚ ਸਤਨਾਮ ਸਿੰਘ, ਪ੍ਰੀਤ ਅਕਾਲਗੜ੍ਹ, ਜਸਵੰਤ ਸਿੰਘ ਫ਼ੌਜੀ, ਠੇਕੇਦਾਰ ਜਸਵਿੰਦਰ ਸਿੰਘ ਮਾਣਾ, ਜੱਸਾ ਤੇ ਜੀਤਾ ਇਟਲੀ, ਜਿੰਮੀ ਯੂ.ਐਸ.ਏ., ਗੁਰਨਾਮ ਪਾਲ ਅਕਾਲਗੜ੍ਹ, ਪਰਗਟ ਸਿੰਘ, ਰਾਕੇਸ਼ ਕੁਮਾਰ, ਚੰਦਰ ਕਲਸੀ, ਕਾਲਾ ਕਲਸੀ ਸੀਨੀਅਰ ਫੁੱਟਬਾਲ ਪਲੇਅਰ, ਅਮਨਦੀਪ, ਮਿੱਠੂ, ਖੀਵੀ, ਸੰਨੀ ਕਲਸੀ, ਨਿਰਮਲ ਸਿੰਘ, ਮਲਕੀਤ ਸਿੰਘ, ਸੰਤੋਖ ਸਿੰਘ ਕਾਲਾ, ਜਸਵਿੰਦਰ ਸਿੰਘ ਪੰਚ, ਸੁੱਚਾ ਸਿੰਘ ਬੈਂਕ ਵਾਲੇ, ਵਿਜੇ ਕੁਮਾਰ ਚੱਠਾ ਬੀ.ਐਸ.ਐਫ. ਹਰਜਿੰਦਰ ਸਿੰਘ ਰਾਜੂ

Ad Position 22
No active advertisement
ਪਿਛਲੀ ਖ਼ਬਰ ਪਿੰਡ ਅਕਾਲਗੜ੍ਹ ਵਿਖੇ ਦਸਮੇਸ਼ ਸਪੋਰਟਸ ਕਲੱਬ ਵਲੋਂ 43ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ <br/> ਅਗਲੀ ਖ਼ਬਰ ਕੇਂਦਰੀ ਬਜਟ ਵਿਚ ਪੰਜਾਬ ਨੂੰ ਸਾਜਿਸ਼ ਤਹਿਤ ਅਣਗੋਲਿਆਂ ਕੀਤਾ ਗਿਆ-ਸੱਜਣ ਸਿੰਘ ਚੀਮਾ <br/>
Ad Position 24