ਨਡਾਲਾ, 3 ਫਰਵਰੀ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਸਤਨਾਮ ਸਿੰਘ ਬਰਾੜ ਨੂੰ ਕਿਸਾਨ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਜਿੱਥੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ | ਉੱਥੇ ਅੱਜ ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਉੱਘੇ ਸਮਾਜ ਸੇਵੀ ਜਸਪ੍ਰੀਤ ਸਿੰਘ ਗੁਰਾਇਆ ਵੱਲੋਂ ਸਤਨਾਮ ਬਰਾੜ ਦਾ ਵਿਸ਼ੇਸ਼ ਮਾਨ-ਸਨਮਾਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਜਸਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਸਤਨਾਮ ਬਰਾੜ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜ ਕੇ ਕਿਸਾਨਾਂ ਦੇ ਮੁੱਦਿਆਂ ਲਈ ਸਰਗਰਮ ਰਹੇ ਹਨ ਤੇ ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਕਿਸਾਨਾਂ ਨੂੰ ਮਜ਼ਬੂਤ ਆਵਾਜ਼ ਮਿਲੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਉਣਾ ਸ਼ਲਾਘਾਯੋਗ ਕਦਮ ਹੈ |ਇਸ ਮੌਕੇ ਸਤਨਾਮ ਬਰਾੜ ਨੇ ਪਾਰਟੀ ਹਾਈਕਮਾਂਡ ਅਤੇ ਸਥਾਨਕ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣਗੇ | ਉਨ੍ਹਾਂ ਭਰੋਸਾ ਦਿਵਾਇਆ ਕਿ ਫ਼ਸਲੀ ਨੁਕਸਾਨ, ਖਾਦ-ਬੀਜ ਦੀ ਕਮੀ ਅਤੇ ਮੰਡੀ ਸੰਬੰਧੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਜ਼ੋਰਦਾਰ ਯਤਨ ਕੀਤੇ ਜਾਣਗੇ | ਇਸ ਦੌਰਾਨ ਸਤਨਾਮ ਬਰਾੜ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਵਧਾਈ ਦਿੱਤੀ ਗਈ ਤੇ ਆਸ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਕਿਸਾਨ ਵਿੰਗ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਬਲਵਿੰਦਰ ਸਿੰਘ ਬਿੱਟੂ ਖੱਖ, ਅਵਤਾਰ ਸਿੰਘ ਦਾਊਦਪੁਰ, ਸਿੰਮਾ ਗੁਰਾਇਆ, ਜਸਵਿੰਦਰ ਸਿੰਘ ਚੁਗਾਵਾਂ, ਗੁਰਪ੍ਰੀਤ ਸਿੰਘ, ਜੱਸ ਨਡਾਲਾ ਅਤੇ ਹੋਰ ਹਾਜ਼ਰ ਸਨ |