11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ ਭਲਕੇ <br/>

Ad Position 21
No active advertisement
ਅਜੀਤ ਡੈਸਕ 04-02-2026
ਸੁਲਤਾਨਪੁਰ ਲੋਧੀ, 3 ਫਰਵਰੀ (ਨਰੇਸ਼ ਹੈਪੀ)-ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ ਸਾਹਿਤਕ ਸਮਾਗਮ 5 ਫਰਵਰੀ ਨੂੰ ਬਾਅਦ ਦੁਪਹਿਰ 2.30 ਵਜੇ ਨਿਰਮਲ ਕੁਟੀਆ, ਪਵਿੱਤਰ ਵੇਈਾ ਕਿਨਾਰੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਾਹਿਤ ਸਭਾ ਸੁਲਤਾਨਪੁਰ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ ਤੇ ਸਕੱਤਰ ਮੁਖਤਾਰ ਸਿੰਘ ਚੰਦੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਅਸ਼ਰਫ਼ੀਆਂ, ਬੰਸਰੀ ਕਿਧਰ ਗਈ, ਕਣ ਕਣ, ਮੁਆਫ਼ੀ ਨਾਮਾ, ਦੇ ਰਚਨਾਇਕ ਨਾਮਵਰ ਗ਼ਜ਼ਲਗੋ ਜਨਾਬ ਕਵਿੰਦਰ ਚਾਂਦ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਸ਼ਬਦਾਂ ਦੇ ਜਾਦੂਗਰ ਕਵਿੰਦਰ ਚਾਂਦ ਦੇ ਮਾਣਮੱਤੇ ਸਾਹਿਤਕ ਸਫ਼ਰ ਅਤੇ ਰਚਨਾਵਾਂ ਬਾਬਤ ਗੱਲਾਂ ਬਾਤਾਂ ਹੋਣਗੀਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾਣਗੇ | ਇਸ ਤੋਂ ਇਲਾਵਾ ਇਸ ਮੌਕੇ ਹਾਜ਼ਰ ਕਵੀਆਂ ਵਲੋਂ ਆਪਣੀਆਂ ਰਚਨਾਵਾਂ ਵੀ ਪੇਸ਼ ਕੀਤੀਆਂ ਜਾਣਗੀਆਂ | ਉਨ੍ਹਾਂ ਸਾਹਿਤ ਪ੍ਰੇਮੀਆਂ ਨੂੰ ਹੁੰਮ ਹੁਮਾ ਕੇ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦਾ ਫ਼ੈਸਲਾ ਸੱਚ ਦੀ ਜਿੱਤ- ਵਾਲੀਆ, ਸ਼ੰਮੀ <br/> ਅਗਲੀ ਖ਼ਬਰ ਜਸਪ੍ਰੀਤ ਗੁਰਾਇਆ ਵਲੋਂ ਸਤਨਾਮ ਬਰਾੜ ਨੂੰ ਪ੍ਰਧਾਨ ਬਣਾਏ ਜਾਣ 'ਤੇ ਕੀਤਾ ਮਾਨ ਸਨਮਾਨ <br/>
Ad Position 24