11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ 5 ਨੂੰ ਜ਼ਿਲਿ੍ਹਆਂ ਦੇ ਡੀ.ਸੀ. ਨੂੰ ਮੰਗ ਪੱਤਰ ਦੇਵੇਗੀ-ਢਾਂਡਾ, ਮੰਡੇਰ <br/>

Ad Position 21
No active advertisement
ਅਜੀਤ ਡੈਸਕ 04-02-2026
ਕਪੂਰਥਲਾ, 3 ਫਰਵਰੀ (ਵਿ.ਪ੍ਰ.)- ਸਾਬਕਾ ਸੈਨਿਕ ਸਰਬਸਾਂਝੀ ਕਮੇਟੀ ਪੰਜਾਬ ਵਲੋਂ ਸਾਬਕਾ ਸੈਨਿਕਾਂ ਦੀ ਮੁਸ਼ਕਲਾਂ ਨੂੰ ਲੈ ਕੇ ਕਮੇਟੀ ਵਲੋਂ 5 ਫਰਵਰੀ ਨੂੰ ਕੇਂਦਰ, ਪੰਜਾਬ ਸਰਕਾਰ ਤੇ ਪੰਜਾਬ ਦੇ ਰਾਜਪਾਲ ਦੇ ਨਾਂਅ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਜਾਣਗੇ | ਕਮੇਟੀ ਦੇ ਸੂਬਾਈ ਪ੍ਰਧਾਨ ਗੁਰਦੀਪ ਸਿੰਘ ਢਾਂਡਾ (ਸੈਨਾ ਮੈਡਲ) ਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਸਾਬਕਾ ਸੈਨਿਕ ਸਰਬਸਾਂਝੀ ਕਮੇਟੀ ਪੰਜਾਬ ਵਲੋਂ ਇਕ ਰੈਂਕ ਇਕ ਪੈਨਸ਼ਨ ਤੇ 8ਵੇਂ ਪੇ ਕਮਿਸ਼ਨ ਤੇ ਹੋਰ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮੰਗ ਪੱਤਰ ਦੇਣਗੇ | ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਮੰਗ ਪੱਤਰ ਨਾ ਲਿਆ ਗਿਆ ਤਾਂ ਦੇਸ਼ ਦੇ ਗ੍ਰਹਿ ਮੰਤਰੀ ਦਾ ਪੰਜਾਬ ਆਉਣ 'ਤੇ ਵਿਰੋਧ ਕਰਨਗੇ | ਕਮੇਟੀ ਦੇ ਸੂਬਾਈ ਤੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 7ਵੇਂ ਪੇ ਕਮਿਸ਼ਨ ਵਿਚ ਜਵਾਨਾਂ ਤੇ ਜੇ.ਸੀ.ਓ. ਨਾਲ ਧੱਕਾ ਕੀਤਾ ਗਿਆ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ 8ਵੇਂ ਪੇ-ਕਮਿਸ਼ਨ ਦੀ ਰਿਪੋਰਟ ਵਿਚ ਜਵਾਨ ਤੇ ਜੇ.ਸੀ.ਓ. ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਖ਼ਾਦ ਤੇ ਕੀਟਨਾਸ਼ਕ ਦਵਾਈਆਂ ਦੇ ਡੀਲਰ ਐਸੋਸੀਏਸ਼ਨ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਦਾ ਸਨਮਾਨ <br/> ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦਾ ਫ਼ੈਸਲਾ ਸੱਚ ਦੀ ਜਿੱਤ- ਵਾਲੀਆ, ਸ਼ੰਮੀ <br/>
Ad Position 24