ਸੁਲਤਾਨਪੁਰ ਲੋਧੀ, 3 ਫਰਵਰੀ (ਨਰੇਸ਼ ਹੈਪੀ)-ਖ਼ਾਦ ਤੇ ਕੀਟਨਾਸ਼ਕ ਦਵਾਈਆਂ ਦੇ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਸਤਪਾਲ ਮਨਚੰਦਾ ਦੀ ਅਗਵਾਈ ਵਿਚ ਇੱਕ ਵਫ਼ਦ ਨੇ ਮੁੱਖ ਖੇਤੀਬਾੜੀ ਅਧਿਕਾਰੀ ਬਲਕਾਰ ਸਿੰਘ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨੇ ਮੁੱਖ ਖੇਤੀਬਾੜੀ ਅਧਿਕਾਰੀ ਬਲਕਾਰ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਮੁੱਖ ਖੇਤੀਬਾੜੀ ਅਧਿਕਾਰੀ ਬਲਕਾਰ ਸਿੰਘ ਨੇ ਕਿਹਾ ਕਿ ਹੁਣ ਦੁਕਾਨਦਾਰਾਂ ਨੂੰ ਬਿਨਾਂ ਕਿਸੇ ਵਾਧੂ ਸਮਾਨ ਤੇ ਖਾਦਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਖਾਦ ਡੀਲਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਤੇ ਖਾਦ ਤੇ ਕੀਟਨਾਸ਼ਕ ਦਵਾਈਆਂ ਦੇ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਸਤਪਾਲ ਮਨਚੰਦਾ ਨੇ ਮੁੱਖ ਖੇਤੀਬਾੜੀ ਅਫ਼ਸਰ ਬਲਕਾਰ ਸਿੰਘ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਨੂੰ ਪੂਰਾ ਸਹਿਯੋਗ ਸਾਡੀ ਐਸੋਸੀਏਸ਼ਨ ਦੇਵੇਂਗੀ ਅਤੇ ਵਿਭਾਗ ਦੇ ਨਾਲ ਮਿਲ ਕੇ ਕੰਮ ਕਰੇਗੀ | ਇਸ ਮੌਕੇ ਕਮਲਜੀਤ ਖਿੰਡਾ, ਵਰੁਣ ਮਿੱਤਲ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਅਵਿਨਾਸ਼ ਖੁਰਾਨਾ, ਅਸ਼ੀਸ਼ ਧੀਰ, ਬਲਵਿੰਦਰ ਸਿੰਘ, ਮਲਕੀਤ ਸਿੰਘ, ਅਨੀਸ਼ ਪਸਰੀਚਾ ਆਦਿ ਵੀ ਮੌਜੂਦ ਸਨ |