ਤਲਵੰਡੀ ਚੌਧਰੀਆ, 3 ਫਰਵਰੀ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀ ਤਲਵੰਡੀ ਚੌਧਰੀਆਂ ਦੇ ਸਹਿਯੋਗ ਨਾਲ ਸਦਰ ਬਾਜ਼ਾਰ ਤਲਵੰਡੀ ਚੌਧਰੀਆਂ ਦੇ ਭੱਟੀ ਚੌਂਕ ਵਿਖੇ ਮਨਾਇਆ ਗਿਆ | ਸ੍ਰੀ ਸੁਖਮਣੀ ਸਾਹਿਬ ਦੇ ਭੋਗ ਪਾਏ ਗਏ | ਗੁਰਦੁਆਰਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰੂ ਘਰ ਦੇ ਵਜ਼ੀਰ ਬਾਬਾ ਗੁਰਦੇਵ ਸਿੰਘ ਵੱਲੋਂ ਅਰਦਾਸ ਉਪਰੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਬਾਣੀ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਬਲਵੀਰ ਸਿੰਘ ਭੱਟੀ ਵੱਲੋਂ ਆਈਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਚਰਨਜੀਤ ਸਿੰਘ ਸਾਬਕਾ ਬੀ.ਪੀ.ਈ.ਓ., ਗੁਰਵਿੰਦਰ ਸਿੰਘ ਭੱਟੀ, ਪ੍ਰਦੀਪ ਸਿੰਘ, ਰਣਜੀਤ ਸਿੰਘ,ਬਾਬਾ ਰਤਨ ਸਿੰਘ ਗ੍ਰੰਥੀ, ਪਾਲਾ ਸਿੰਘ, ਦਿਆਲ ਸਿੰਘ, ਵਾਲਮੀਕ ਨੌਜਵਾਨ ਸਭਾ ਦੇ ਪ੍ਰਧਾਨ ਜਗਜੀਤ ਸਿੰਘ, ਗੁਰਦੀਪ ਸਿੰਘ ਭੱਟੀ, ਫੌਜਾ ਸਿੰਘ ਸਾਬਕਾ ਸਰਪੰਚ ਖਿਜਰਪੁਰ, ਸੰਦੀਪ ਸਿੰਘ ਨਾਹਰ ਪ੍ਰਧਾਨ ਡਾਕਟਰ ਅੰਬੇਡਕਰ ਸਿੱਖਿਆ ਸੋਸਾਇਟੀ ਤਲਵੰਡੀ ਚੌਧਰੀਆਂ, ਹਰਬੰਸ ਸਿੰਘ, ਨਛੱਤਰ ਸਿੰਘ, ਡਾਕਟਰ ਸੁਖਦੇਵ ਸਿੰਘ, ਮੇਜਰ ਸਿੰਘ ਤੁੜ, ਛਿੰਦਾ ਚੌਧਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |