ਸੁਲਤਾਨਪੁਰ ਲੋਧੀ,3 ਫਰਵਰੀ (ਥਿੰਦ)-ਉੱਘੇ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਜਨਮ ਦਿਨ ਮੌਕੇ ਜਿੱਥੇ ਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਹੈ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਜਨਮ ਦਿਨ ਮੌਕੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਦਮਾ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਤਾਵਰਨ ਦੇ ਸਾਂਭ ਸੰਭਾਲ ਲਈ ਉਹ ਇਤਿਹਾਸਿਕ ਕੰਮ ਕੀਤੇ ਹਨ, ਜਿਸ ਦੀ ਕਿ ਅੱਜ ਦੇ ਸਮੇਂ ਦੇ ਵਿਚ ਬਹੁਤ ਵੱਡੀ ਲੋੜ ਸੀ ਸੰਤ ਸੀਚੇਵਾਲ ਵੱਲੋਂ ਕੀਤੀ ਗਈ ਸੇਵਾ ਦੁਨੀਆ ਵਿਚ ਇੱਕ ਮਿਸਾਲ ਵਜੋਂ ਜਾਣੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਸਾਡਾ ਵਾਤਾਵਰਨ ਲਗਾਤਾਰ ਗੰਧਲਾ ਹੋ ਰਿਹਾ ਹੈ ਇਸ ਲਈ ਸਾਨੂੰ ਸੰਤ ਸੀਚੇਵਾਲ ਜੀ ਦਾ ਵੱਧ ਚੜ ਕੇ ਸਹਿਯੋਗ ਕਰਨਾ ਚਾਹੀਦਾ | ਇਸ ਮੌਕੇ ਬੋਲਦਿਆਂ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਤੇ ਨਵਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਸੁਲਤਾਨਪੁਰ ਲੋਧੀ ਵਿਖੇ ਜੋ ਇਤਿਹਾਸਕ ਕਾਰਜ ਕੀਤੇ ਹਨ ਉਨ੍ਹਾਂ ਦੀ ਚਰਚਾ ਅੱਜ ਦੁਨੀਆ ਭਰ ਵਿਚ ਹੈ | ਉਨ੍ਹਾਂ ਨੇ ਕਿਹਾ ਕਿ ਪਵਿੱਤਰ ਕਾਲੀ ਵੇਈਾ ਦੀ ਸੇਵਾ ਕਰਕੇ ਸੁਲਤਾਨਪੁਰ ਲੋਧੀ ਨੂੰ ਦੁਨੀਆ ਦੇ ਨਕਸ਼ੇ ਤੇ ਲੈ ਆਂਦਾ ਹੈ ਉਨ੍ਹਾਂ ਨੇ ਕਿਹਾ ਕਿ ਐਂਟੀ ਡਰੱਗ ਕਲੱਬ ਵੱਲੋਂ ਸੰਤ ਬਾਬਾ ਸੀਚੇਵਾਲ ਜੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਐਂਟੀ ਡਰੱਗ ਕਲੱਬ ਵੱਲੋਂ ਲਗਾਤਾਰ ਪੰਜਾਬ ਚ ਨਸ਼ਿਆਂ ਦੇ ਖ਼ਾਤਮੇ ਲਈ ਤੇ ਨੌਜਵਾਨਾਂ ਨੂੰ ਜਾਗਰਨ ਕਰਨ ਲਈ ਲਗਾਤਾਰ ਸੈਮੀਨਾਰ ਲਗਵਾਏ ਜਾ ਰਹੇ ਹਨ | ਇਸ ਮੌਕੇ