12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਵਿਚ ਅਹਿਮ ਵਿਚਾਰਾਂ <br/>

Ad Position 21
No active advertisement
ਅਜੀਤ ਡੈਸਕ 04-02-2026
ਬੇਗੋਵਾਲ, 3 ਫਰਵਰੀ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਮੋਹਰੀ ਜਾਣੀ ਜਾਂਦੀ ਲਾਇਨ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਬੇਗੋਵਾਲ ਵਿਚ ਹੋਈ | ਇਸ ਮੌਕੇ ਕਲੱਬ ਦਾ ਲੇਖਾ ਜੋਖਾ ਕੀਤਾ ਗਿਆ, ਉਪਰੰਤ ਕਲੱਬ ਵਲੋਂ ਕੀਤੇ ਜਾਣ ਵਾਲੇ ਕੰਮਾਂ ਤੇ ਵਿਚਾਰਾਂ ਕੀਤੀਆਂ ਗਈਆਂ ਤੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਮਾਨਵਤਾ ਨੂੰ ਸਮਰਪਿਤ ਹੈ ਤੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਉਨ੍ਹਾਂ ਦਾ ਫ਼ਰਜ਼ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਲੱਬ ਵਲੋਂ ਸਮੇਂ ਸਮੇਂ ਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਗਤੀਵਿਧੀਆਂ ਜਾਰੀ ਰਹਿਣਗੀਆਂ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਲੱਬ ਮੈਂਬਰਾਂ ਦਾ ਵੀ ਇਨ੍ਹਾਂ ਕਾਰਜਾਂ ਵਿਚ ਵੱਡਾ ਯੋਗਦਾਨ ਹੈ ਜੋ ਸਮੇਂ ਸਮੇਂ ਤੇ ਕਲੱਬ ਦਾ ਸਾਥ ਦੇ ਕਲੱਬ ਨੂੰ ਬੁਲੰਦੀਆਂ ਤੇ ਪਹੁੰਚਾ ਰਹੇ ਹਨ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਦੀ ਦਸਾਂ ਨੋਹਾਂ ਦੀ ਕਮਾਈ ਵਿਚੋਂ ਦਸਵੰਦ ਕੱਢ ਕੇ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਵਿਚ ਲਾਉਣ ਤਾਂ ਜੋ ਉਨ੍ਹਾਂ ਜ਼ਰੂਰਤਮੰਦ ਲੋਕਾਂ ਨੂੰ ਦੀਆਂ ਜ਼ਰੂਰਤਾਂ ਪੂਰੀਆਂ ਹੋ ਸਕਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਦਵਿੰਦਰ ਸਿੰਘ, ਐਮ.ਜੇ.ਐਫ. ਵਿਰਸਾ ਸਿੰਘ, ਐਮ.ਜੇ.ਐਫ. ਸਿਮਰਜੀਤ ਸਿੰਘ, ਲਾਇਨ ਚੰਕੀ ਸਡਾਨਾ, ਯਸ਼ਪਾਲ ਸਿੰਘ, ਜਤਿੰਦਰ ਸਿੰਘ ਗਿੰਨੀ, ਕੈਪਟਨ ਜੋਗਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ-ਤਨਵੀਰ ਸਿੰਘ ਰੰਧਾਵਾ <br/> ਅਗਲੀ ਖ਼ਬਰ ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ ਭਲਕੇ <br/>
Ad Position 24