12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੰਜਾਬ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ-ਤਨਵੀਰ ਸਿੰਘ ਰੰਧਾਵਾ <br/>

Ad Position 21
No active advertisement
ਅਜੀਤ ਡੈਸਕ 04-02-2026
ਕਪੂਰਥਲਾ, 3 ਫਰਵਰੀ (ਵਿ.ਪ੍ਰ.)-ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਰਾਜ ਦੇ ਹਰ ਵਰਗ ਦੇ ਲੋਕ ਨਿਰਾਸ਼ ਹਨ, ਕਿਉਂਕਿ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਹ ਗੱਲ ਤਨਵੀਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਯੂਥ ਅਕਾਲੀ ਦਲ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦਾ ਪੰਜਾਬ ਵਿਚ ਜਨਤਕ ਆਧਾਰ ਪਹਿਲਾਂ ਨਾਲੋਂ ਬਹੁਤ ਮਜ਼ਬੂਤ ਹੋਇਆ ਹੈ ਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਚੰਗੀ ਤਰ੍ਹਾਂ ਦੇਖ ਚੁੱਕੇ ਹਨ ਤੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਵਿਚ ਸਰਕਾਰ ਬਣਾਉਣਗੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਹੋਰ ਵਰਗਾਂ ਦੀ ਆਵਾਜ਼ ਬਣ ਕੇ ਉਨ੍ਹਾਂ ਨਾਲ ਖੜ੍ਹਾ ਹੈ ਤੇ ਭਵਿੱਖ ਵਿਚ ਵੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸੰਘਰਸ਼ਸ਼ੀਲ ਰਹੇਗਾ | ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋਣ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਨਾਲ ਜੋੜਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਾ ਮੁਫ਼ਤ ਆਯੁਸ਼ ਕੈਂਪ ਭਲਕੇ ਅਗਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਵਿਚ ਅਹਿਮ ਵਿਚਾਰਾਂ <br/>
Ad Position 24