12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਆਯੁਰਵੈਦਿਕ ਅਤੇ ਹੋਮਿਓਪੈਥਿਕ ਦਾ ਮੁਫ਼ਤ ਆਯੁਸ਼ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 04-02-2026
ਫਗਵਾੜਾ, 3 ਫਰਵਰੀ (ਚਾਨਾ)-ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਕੁਸੁਮ ਗੁਪਤਾ ਦੀ ਨਿਗਰਾਨੀ ਹੇਠ ਜੀ.ਏ.ਡੀ., ਜੇ.ਸੀ.ਟੀ. ਮਿਲ ਫਗਵਾੜਾ ਵਲੋਂ ਆਯੁਰਵੈਦਾ ਤੇ ਹੋਮਿਉਪੈਥੀ ਦਾ ਫ਼ਰੀ ਮੈਡੀਕਲ ਕੈਂਪ 5 ਫਰਵਰੀ ਦਿਨ ਵੀਰਵਾਰ ਨੂੰ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਚਾਹਲ ਨਗਰ ਫਗਵਾੜਾ ਵਿਖੇ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਾ. ਕੁਲਵੰਤ ਸਿੰਘ ਆਯੁਰਵੈਦਿਕ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਸ ਆਯੁਰਵੈਦਿਕ ਅਤੇ ਹੋਮਿਓਪੈਥਿਕ ਦੇ ਫ਼ਰੀ ਆਯੂਸ਼ ਕੈਂਪ 'ਚ ਲੋੜਵੰਦ ਮਰੀਜ਼ਾਂ ਦਾ ਚੈੱਕਅਪ ਕਰਕੇ ਫ਼ਰੀ ਦਵਾਈਆਂ ਦਿੱਤੀਆਂ ਜਾਣਗੀਆਂ | ਉਨਾਂ ਦੱਸਿਆ ਕਿ ਪੇਟ ਦੇ ਰੋਗਾਂ, ਜੋੜਾਂ ਦੇ ਦਰਦ, ਚਮੜੀ ਦੇ ਰੋਗਾਂ ਤੋਂ ਇਲਾਵਾ ਮਹਿਲਾ ਰੋਗ, ਬਲੱਡ ਪ੍ਰੈਸ਼ਰ ਅਤੇ ਖਾਂਸੀ, ਬੁਖ਼ਾਰ ਆਦਿ ਮੌਸਮੀ ਬਿਮਾਰੀਆਂ ਨਾਲ ਪੀੜਤ ਮਰੀਜ਼ ਇਸ ਕੈਂਪ ਦਾ ਭਰਪੂਰ ਲਾਭ ਲੈ ਸਕਦੇ ਹਨ | ਕੈਂਪ 'ਚ ਆਏ ਮਰੀਜ਼ਾ ਨੂੰ ਸਰੀਰ ਦੀ ਪ੍ਰਕਿਰਤੀ ਅਤੇ ਮੌਸਮ ਮੁਤਾਬਿਕ ਆਹਾਰ-ਵਿਹਾਰ 'ਚ ਬਦਲਾਅ ਸਬੰਧੀ ਵਡਮੁੱਲੀ ਜਾਣਕਾਰੀ ਵੀ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬੈਂਸ ਵਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਦੇ ਆਦੇਸ਼ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ-ਤਨਵੀਰ ਸਿੰਘ ਰੰਧਾਵਾ <br/>
Ad Position 24