ਫਗਵਾੜਾ, 4 ਫ਼ਰਵਰੀ (ਚਾਨਾ)- ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੇ ਕਰਨ ਦਾ ਆਦੀ ਹੈ ਤੇ ਪਿੰਡ ਰਾਣੀਪੁਰ ਰਾਜਪੂਤਾ ਤੋਂ ਪਿੰਡ ਬੋਹਾਨੀ ਵੱਲ ਨੂੰ ਜਾਂਦੀ ਸੜਕ 'ਤੇ ਬਣੇ ਕਮਰੇ 'ਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੁਰਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਰਾਣੀਪੁਰ ਰਾਜਪੂਤਾ ਖਿਲਾਫ਼ ਕੇਸ ਦਰਜ ਕੀਤਾ ਹੈ |