ਕਪੂਰਥਲਾ, 4 ਫਰਵਰੀ (ਅਮਨਜੋਤ ਸਿੰਘ ਵਾਲੀਆ)- ਰੇਲਵੇ ਸਟੇਸ਼ਨ 'ਤੇ ਇਕ ਸਾਧੂ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਜਿਸ ਨੂੰ ਰੇਲਵੇ ਪੁਲਿਸ ਵਲੋਂ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ ਜਿੱਥੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ ਡਾ. ਯੁਕਤਾ ਨੇ ਦੱਸਿਆ ਕਿ 108 ਐਂਬੂਲੈਂਸ ਰਾਹੀਂ ਸ਼ਾਮ ਦੇ ਸਮੇਂ ਇਕ ਸਾਧੂ ਨੂੰ ਬੇਹੋਸ਼ੀ ਦੀ ਹਾਲਤ ਵਿਚ ਲਿਆਂਦਾ ਗਿਆ ਸੀ, ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ | ਮਿ੍ਤਕ ਵਿਅਕਤੀ ਕੋਲ ਕੋਈ ਵੀ ਪਹਿਚਾਣ ਪੱਤਰ ਨਾ ਹੋਣ ਕਾਰਨ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ, ਜਿਸਦੀ ਲਾਸ਼ ਨੂੰ ਸ਼ਨਾਖ਼ਤ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਥਾਣਾ ਸਿਟੀ ਤੇ ਰੇਲਵੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |