17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਆਬਕਾਰੀ ਵਿਭਾਗ ਨੇ 1500 ਲੀਟਰ ਲਾਹਣ ਕੀਤੀ ਨਸ਼ਟ <br/>

Ad Position 21
No active advertisement
ਅਜੀਤ ਡੈਸਕ 05-02-2026
ਕਪੂਰਥਲਾ, 4 ਫਰਵਰੀ (ਸਡਾਨਾ)- ਨਜਾਇਜ਼ ਸ਼ਰਾਬ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਭਾਰੀ ਮਾਤਰਾ ਵਿਚ ਲਾਹਣ ਬਰਾਮਦ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਆਬਕਾਰੀ ਟੀਮਾਂ ਵਲੋਂ ਜਾਂਚ ਦੌਰਾਨ ਆਬਕਾਰੀ ਨਿਰੀਖਕ ਜਤਿੰਦਰਪਾਲ ਸਿੰਘ ਤੇ ਸਿਮਰਨਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਦੇ ਨਾਲ ਪਿੰਡ ਵਿਲਾ ਕੋਠੀ ਨੇੜੇ ਛਾਪਾਮਾਰੀ ਕਰਕੇ 1500 ਲੀਟਰ ਲਾਹਣ ਤੇ ਚਾਲੂ ਭੱਠੀ ਦਾ ਸਾਮਾਨ ਬਰਾਮਦ ਕੀਤਾ | ਉਪਰੰਤ ਬਰਾਮਦ ਲਾਹਣ ਨੂੰ ਨਸ਼ਟ ਕੀਤਾ ਗਿਆ ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਆਉਂਦੇ ਦਿਨਾਂ ਦੌਰਾਨ ਵੀ ਵਿਭਾਗ ਵਲੋਂ ਛਾਪਾਮਾਰੀ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਦੇ ਮਾਮਲੇ 'ਚ 2 ਵਿਅਕਤੀ ਕਾਬੂ ਅਗਲੀ ਖ਼ਬਰ ਜਾਗੋ ਮੌਕੇ ਦੋ ਅਣਪਛਾਤੇ ਨੌਜਵਾਨ ਔਰਤ ਦਾ ਬੈਗ ਚੋਰੀ ਕਰਕੇ ਫ਼ਰਾਰ
Ad Position 24