18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਲੁੱਟ-ਖੋਹ ਦੇ ਮਾਮਲੇ 'ਚ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 05-02-2026
ਸੁਲਤਾਨਪੁਰ ਲੋਧੀ, 4 ਫਰਵਰੀ (ਨਰੇਸ਼ ਹੈਪੀ, ਥਿੰਦ)-ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ ਲੁੱਟ ਖੋਹ ਦੀ ਵਾਰਦਾਤ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਵਾਰਦਾਤ ਵਿਚ ਵਰਤਿਆ ਦਾਤਰ ਤੇ ਖੋਹ ਕੀਤੇ ਪੈਸੇ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਪੂਰਨ ਚੰਦ ਇੰਚਾਰਜ ਚੌਕੀ ਮੌਠਾਂਵਾਲਾ, ਥਾਣਾ ਸੁਲਤਾਨਪੁਰ ਲੋਧੀ ਸਮੇਤ ਪੁਲਿਸ ਪਾਰਟੀ ਨਾਲ ਦੋਸ਼ੀ ਸ਼ਰਨਦੀਪ ਸਿੰਘ ਉਰਫ ਲਾਲਾ ਪੁੱਤਰ ਕੁਲਵਿੰਦਰ ਸਿੰਘ ਉਰਫ ਗੋਰਾ ਵਾਸੀ ਪੰਮਣਾ ਥਾਣਾ ਤਲਵੰਡੀ ਚੌਧਰੀਆਂ ਅਤੇ ਰੋਹਿਤ ਸਿੰਘ ਉਰਫ ਰੋਹਿਤ ਪੁੱਤਰ ਅਮਰਜੀਤ ਸਿੰਘ ਵਾਸੀ ਅੱਲੂਵਾਲ, ਥਾਣਾ ਕਬੀਰਪੁਰ ਨੂੰ ਕਾਬੂ ਕਰਕੇ ਵਾਰਦਾਤ ਵਿਚ ਵਰਤਿਆ ਹਥਿਆਰ ਦਾਤਰ ਤੇ ਖੋਹ ਕੀਤੇ 2000 ਰੁਪਏ ਬਰਾਮਦ ਕੀਤੇ | ਇਹਨਾਂ ਦੇ ਫ਼ਰਾਰ ਸਾਥੀ ਜਸਕਰਨ ਪੁੱਤਰ ਭਿੰਦਰ ਵਾਸੀ ਪੰਮਣਾ ਥਾਣਾ ਤਲਵੰਡੀ ਚੌਧਰੀਆਂ ਨੂੰ ਨਾਮਜ਼ਦ ਦੋਸ਼ੀ ਕੀਤਾ ਗਿਆ | ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਮੰਨਿਆ ਹੈ ਕਿ ਉਹਨਾ ਨੇ ਥਾਣਾ ਕਬੀਰਪੁਰ ਦੇ ਏਰੀਆ ਵਿਚ ਵੀ ਖੋਹ ਦੀ ਵਾਰਦਾਤ ਕੀਤੀ ਸੀ | ਰੋਹਿਤ ਸਿੰਘ ਉਰਫ ਰੋਹਿਤ ਉਕਤ ਨਾਬਾਲਗ ਹੋਣ ਕਰਕੇ ਉਸ ਨੂੰ ਚਾਈਲਡ ਪ੍ਰੋਟੈਕਸ਼ਨ ਹੋਮ ਹੁਸ਼ਿਆਰਪੁਰ ਭੇਜਿਆ ਗਿਆ ਹੈ | ਦੋਸ਼ੀ ਸ਼ਰਨਦੀਪ ਸਿੰਘ ਉਰਫ ਲਾਲਾ ਉਕਤ ਨੂੰ ਪੇਸ਼ ਅਦਾਲਤ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਦੌਰਾਨੇ ਰਿਮਾਂਡ ਇਹਨਾਂ ਵੱਲੋਂ ਹੋਰ ਕੀਤੀਆਂ ਵਾਰਦਾਤਾਂ ਬਾਰੇ ਵੀ ਪਤਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਤੇ ਵਰਕਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ <br/> ਅਗਲੀ ਖ਼ਬਰ ਆਬਕਾਰੀ ਵਿਭਾਗ ਨੇ 1500 ਲੀਟਰ ਲਾਹਣ ਕੀਤੀ ਨਸ਼ਟ <br/>
Ad Position 24