18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਭਾਜਪਾ ਆਗੂਆਂ ਤੇ ਵਰਕਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 05-02-2026
ਕਪੂਰਥਲਾ, 4 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਭਾਜਪਾ ਆਗੂਆਂ ਤੇ ਵਰਕਰਾਂ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਰਾਹੁਲ ਗਾਂਧੀ ਵਲੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੂੰ ਗੱਦਾਰ ਕਹਿਣ 'ਤੇ ਰੋਹ ਵਿਚ ਆਏ ਭਾਜਪਾ ਆਗੂਆਂ ਤੇ ਵਰਕਰਾਂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿਚ ਸਥਾਨਕ ਚਾਰਬੱਤੀ ਚੌਂ ਵਿਚ ਰਾਹੁਲ ਗਾਂਧੀ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਇਹ ਸਿੱਖ ਭਾਈਚਾਰੇ ਲਈ ਗੰਭੀਰ ਮੁੱਦਾ ਹੈ, ਇਸ ਲਈ ਸੰਸਦ ਦੇ ਅੰਦਰ ਤੇ ਬਾਹਰ ਰਾਜਸੀ ਪਾਰਟੀ ਦੇ ਆਗੂਆਂ ਨੂੰ ਇਕ ਦੂਜੇ ਨਾਲ ਸ਼ਿਸ਼ਟਾਚਾਰ ਨਾਲ ਪੇਸ਼ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਕੀਤੀ ਗਈ ਇਸ ਟਿੱਪਣੀ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤੇ ਸਿੱਖ ਭਾਈਚਾਰਾ ਉਨ੍ਹਾਂ ਨੂੰ ਮੁਆਫ਼ ਨਹੀਂ ਕਰੇਗਾ | ਇਸ ਮੌਕੇ ਸੀਨੀਅਰ ਭਾਜਪਾ ਆਗੂ ਕਪੂਰ ਚੰਦ ਥਾਪਰ, ਜਗਦੀਸ਼ ਸ਼ਰਮਾ, ਭਾਜਪਾ ਦੇ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸੱਭਰਵਾਲ, ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਓਲ, ਬਲਵੰਤ ਸਿੰਘ ਬੂਟਾ, ਲੱਕੀ ਸਰਪੰਚ, ਕਮਲ ਪ੍ਰਭਾਕਰ, ਰਵਿੰਦਰ ਸ਼ਰਮਾ, ਸੁਨੀਲ ਸ਼ਰਮਾ, ਮਨਮੋਹਣ ਸ਼ਰਮਾ, ਬਲਜਿੰਦਰ ਸਾਵਰ, ਪ੍ਰੋ. ਸੁਨੀਲ ਸ਼ਰਮਾ ਭੱਟੀ, ਅਨਿੰਰਚਨ ਸ਼ਰਮਾ, ਸਾਹਿਲ ਵਾਲੀਆ, ਸਰਬਜੀਤ ਬੰਟੀ, ਰਾਜਨ ਚੌਹਾਨ, ਅੰਕੁਸ਼ ਚੌਹਾਨ, ਮਨਿੰਦਰ ਚੀਮਾ, ਸਤਬੀਰ ਸਿੰਘ, ਸਤਬੀਰ ਸੰਨੀ, ਜਸਣ ਸਿੰਘ, ਜੱਸਾ ਚਾਹਲ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਨੌਜਵਾਨ ਕਾਬੂ <br/> ਅਗਲੀ ਖ਼ਬਰ ਲੁੱਟ-ਖੋਹ ਦੇ ਮਾਮਲੇ 'ਚ 2 ਵਿਅਕਤੀ ਕਾਬੂ
Ad Position 24