18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਹੈਰੋਇਨ ਸਮੇਤ 2 ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 05-02-2026
ਢਿੱਲਵਾਂ, 4 ਫ਼ਰਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਨੇ ਦੋ ਬਾਈਕ ਸਵਾਰ ਨੌਜਵਾਨਾਂ ਨੂੰ 30 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਦਲਵਿੰਦਰ ਬੀਰ ਸਿੰਘ ਤੇ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਗੁਰਦੀਪ ਸਿੰਘ ਤੇ ਉਨ੍ਹਾਂ ਦੇ ਸਾਥੀ ਹਾਈਟੈੱਕ ਨਾਕਾ ਢਿਲਵਾਂ ਵਿਖੇ ਵਾਹਨਾਂ ਦੀ ਜਾਂਚ ਕਰ ਰਹੇ ਸਨ, ਉਨ੍ਹਾਂ ਨੇ ਅੰਮਿ੍ਤਸਰ ਤੋਂ ਆ ਰਹੇ ਦੋ ਨੌਜਵਾਨਾਂ ਨੂੰ ਮੋਟਰਸਾਈਕਲ ਸਵਾਰ ਨੂੰ ਰੋਕਿਆ | ਉਨ੍ਹਾਂ ਦੇ ਨਾਮ ਤੇ ਪਤੇ ਪੁੱਛਣ 'ਤੇ ਬਾਈਕ 'ਤੇ ਸਵਾਰ ਡਰਾਈਵਰ ਨੇ ਆਪਣੀ ਪਛਾਣ ਮੰਗਲ ਸਿੰਘ ਉਰਫ਼ ਗੋਬਿੰਦ ਸਿੰਘ ਵਾਸੀ ਮਾਨੋਚਾਹਲ ਕਲਾਂ ਵਜੋਂ ਕੀਤੀ ਅਤੇ ਪਿੱਛੇ ਬੈਠਣ ਵਾਲੇ ਨੇ ਆਪਣੀ ਪਛਾਣ ਜਗਨਦੀਪ ਵਾਸੀ ਨੂਰਪੁਰ ਵਜੋਂ ਕੀਤੀ | ਇਸ ਦੌਰਾਨ ਪਿੱਛੇ ਬੈਠਣ ਵਾਲਾ ਅਚਾਨਕ ਸਵਾਰ ਤੋਂ ਉਤਰਿਆ, ਦਰਖਤਾਂ ਵੱਲ ਇੱਕ ਭਾਰੀ ਲਿਫ਼ਾਫ਼ਾ ਇੱਕ ਦਰਖ਼ਤ ਹੇਠਾਂ ਝਾੜੀਆਂ ਵਿਚ ਸੁੱਟ ਦਿੱਤਾ, ਜਿਸ ਨੂੰ ਏ. ਐੱਸ. ਆਈ. ਨੇ ਦੇਖਿਆ | ਲਿਫ਼ਾਫ਼ੇ ਦੀ ਜਾਂਚ ਕਰਨ 'ਤੇ ਹੈਰੋਇਨ ਬਰਾਮਦ ਹੋਈ ਜਿਸ ਦਾ ਭਾਰ 30 ਗ੍ਰਾਮ ਸੀ | ਉਪਰੋਕਤ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਬਾਈਕ ਜ਼ਬਤ ਕਰਕੇ ਉਨ੍ਹਾਂ ਖ਼ਿਲਾਫ਼ ਤਹਿਤ ਥਾਣਾ ਢਿੱਲਵਾਂ ਵਿਖੇ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਭਾਜਪਾ ਆਗੂਆਂ ਤੇ ਵਰਕਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ <br/>
Ad Position 24