ਫਗਵਾੜਾ, 4 ਫ਼ਰਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਦੋ ਵੱਖ-ਵੱਖ ਵਿਅਕਤੀਆਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਸਿਟੀ ਪੁਲਿਸ ਨੇ ਖੋਥੜਾ ਸਾਈਡ ਵਲੋਂ ਆ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸ਼ੇਖਰ ਉਰਫ਼ ਜੋਨੀ ਪੁੱਤਰ ਦੀਪ ਚੰਦ ਵਾਸੀ ਖੋਥੜਾ ਰੋਡ ਕੌਂਲਸਰ ਮੁਹੱਲਾ ਵਜੋਂ ਹੋਈ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 74 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਰਾਜ ਕੁਮਾਰ ਸ਼ਾਹ ਪੁੱਤਰ ਰਾਮ ਸਵਰੂਪ ਸ਼ਾਹ ਵਾਸੀ ਮਕਸੂਦਪੁਰ ਵਜੋਂ ਹੋਈ ਹੈ |