18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਕੂਲਾਂ ਦੇ ਬਿਜਲੀ ਬਿੱਲਾਂ ਦਾ ਭੁਗਤਾਨ ਕਰਨ ਦੀ ਮੰਗ ਨੂੰ ਲੈ ਕੇ ਸੁਪਰਡੈਂਟ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 05-02-2026
ਕਪੂਰਥਲਾ, 4 ਫਰਵਰੀ (ਸਡਾਨਾ)- ਐਸ.ਸੀ. ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੇ ਵਫ਼ਦ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਨਾਂਅ ਦਫ਼ਤਰ ਸੁਪਰਡੈਂਟ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਰਾਹੀਂ ਸਕੂਲਾਂ ਦੇ ਬਿਜਲੀ ਦੇ ਬਿੱਲਾਂ ਦੇ ਭੁਗਤਾਨ ਤੁਰੰਤ ਕਰਨ ਦੀ ਮੰਗ ਕੀਤੀ ਗਈ | ਵੈੱਲਫੇਅਰ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਤਵੰਤ ਟੂਰਾ ਦੀ ਅਗਵਾਈ 'ਚ ਸੈਂਟਰ ਹੈੱਡ ਟੀਚਰ ਸੰਤੋਖ ਸਿੰਘ ਮੱਲੀ, ਵਿੱਤ ਸਕੱਤਰ ਮਨਜੀਤ ਸਿੰਘ ਗਾਟ, ਬਲਵਿੰਦਰ ਨਿਧੜਕ ਫਗਵਾੜਾ, ਅਸ਼ੋਕ ਕੁਮਾਰ, ਮਨਜੀਤ ਦਾਸ, ਸਤਵਿੰਦਰ ਸਿੰਘ, ਸੈਂਟਰ ਹੈੱਡ ਟੀਚਰ ਜੈਮਲ ਸਿੰਘ, ਹਰਜਿੰਦਰ ਹੈਰੀ, ਪਰਮਜੀਤ ਲਾਲ ਤੇ ਕੁਲਵਿੰਦਰ ਕੌਰ ਆਦਿ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਪਹੁੰਚ ਕੇ ਅਧਿਆਪਕਾਂ ਦੇ ਵੱਖ-ਵੱਖ ਮਸਲੇ ਸੰਬੰਧੀ ਦਫ਼ਤਰ ਸੁਪਰਡੈਂਟ ਅਮਰਜੋਤੀ ਨੂੰ ਲਿਖਤੀ ਮੰਗ ਪੱਤਰ ਦਿੱਤਾ | ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਲੱਗੇ ਬਿਜਲੀ ਬਿੱਲਾਂ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਤੇ ਸਕੂਲਾਂ ਵਿਚ ਆਰਜ਼ੀ ਤੌਰ 'ਤੇ ਸੇਵਾ ਨਿਭਾ ਰਹੇ ਸਫ਼ਾਈ ਕਰਮਚਾਰੀਆਂ ਦਾ ਮਹੀਨਾਵਾਰ ਮਾਣ ਭੱਤਾ ਸਮੇਂ ਸਿਰ ਜਾਰੀ ਕੀਤਾ ਜਾਵੇ | ਉਨ੍ਹਾਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਦੀ ਨਿਯੁਕਤੀ ਸਬੰਧੀ ਸਕੂਲ ਵਿਚ 100 ਵਿਦਿਆਰਥੀਆਂ ਦੀ ਲਗਾਈ ਸ਼ਰਤ ਨੂੰ ਵਾਪਸ ਲਿਆ ਜਾਵੇ | ਇਸ ਤੋਂ ਇਲਾਵਾ ਅਧਿਆਪਕਾਂ ਨਾਲ ਸਬੰਧਿਤ ਹੋਰ ਮਸਲਿਆਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਖਾਲੀ ਅਸਾਮੀਆਂ ਭਰਨ ਦੀ ਵੀ ਮੰਗ ਕੀਤੀ ਗਈ | ਵਫ਼ਦ ਨੇ ਦੱਸਿਆ ਕਿ ਬਿਜਲੀ ਬਿੱਲ ਭੁਗਤਾਨ ਨਾ ਹੋਣ ਕਾਰਨ ਪਾਵਰਕਾਮ ਦੇ ਅਧਿਕਾਰੀ ਤੇ ਮੁਲਾਜ਼ਮ ਸਕੂਲ ਮੁਖੀਆਂ ਨੂੰ ਬਿਜਲੀ ਕੁਨੈਕਸ਼ਨ ਕੱਟਣ ਸਬੰਧੀ ਦਬਾਅ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਇਨ੍ਹਾਂ ਦਾ ਹੱਲ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ 'ਵੈੱਬ ਡਿਜ਼ਾਇਨਿੰਗ' ਵਿਸ਼ੇ 'ਤੇ ਵਰਕਸ਼ਾਪ <br/> ਅਗਲੀ ਖ਼ਬਰ ਸ਼ਿਵਰਾਤਰੀ ਸੰਬੰਧੀ 8 ਫਰਵਰੀ ਨੂੰ ਕੱਢੀ ਜਾਵੇਗੀ ਮਹਾਂ ਪ੍ਰਭਾਤ ਫੇਰੀ-ਬਾਬਾ ਵਿਜੇ ਨਾਥ <br/>
Ad Position 24