18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਸਬੰਧੀ ਸਮਾਗਮ <br/>

Ad Position 21
No active advertisement
ਵਿਦਾਇਗੀ ਸੰਬੰਧੀ ਕਰਵਾਏ ਸਮਾਗਮ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕਰਦੇ ਹੋਏ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ | (ਸੱਜੇ) ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਇਕ ਝਲਕ | ਅਜੀਤ ਤਸਵੀਰ <br/> 05-02-2026
ਕਪੂਰਥਲਾ, 4 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਦੇ ਸਬੰਧ ਵਿਚ 'ਉਡਾਣ 2026' ਅਨੁਵਾਨ ਹੇਠ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਕੂਲ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ | ਸਮਾਗਮ ਵਿਚ ਵਿਦਿਆਰਥੀਆਂ ਨੇ ਆਪਣੀ ਵਿਦਾਇਗੀ ਸੰਬੰਧੀ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ ਤੇ ਕੁੱਝ ਵਿਦਿਆਰਥੀਆਂ ਵਲੋਂ ਰੈਂਪ ਵਾਕ ਤੇ ਨਿ੍ਤ ਬਾਖ਼ੂਬੀ ਨਾਲ ਪੇਸ਼ ਕੀਤਾ ਗਿਆ | ਇਸੇ ਦੌਰਾਨ ਕੁੱਝ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਲਈ ਗੀਤ ਪੇਸ਼ ਕਰਕੇ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਮੈਨੇਜਿੰਗ ਡਾਇਰੈਕਟਰ ਡਾ. ਵਿਕਰਮ ਆਨੰਦ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਬੋਲਦਿਆਂ ਸਕੂਲ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ | ਸਮਾਗਮ ਨੂੰ ਸਫਲ ਬਣਾਉਣ 'ਚ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਕਰੁਣਾ ਨੇ ਵਿਸ਼ੇਸ਼ ਭੂਮਿਕਾ ਅਦਾ ਕੀਤੀ | ਇਸ ਮੌਕੇ ਨਿਰਮਲ ਜੋਤੀ, ਬਬਿਤਾ, ਲਵਲੀਨ ਕੌਰ, ਰਣਜੀਤਾ, ਨਵਨੀਤ ਆਂਗਰਾ, ਅਸ਼ੋਕ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਨਿਲ ਕੁਮਾਰ ਲੋਕ ਸਾਹਿਤ ਕਲਾ ਕੇਂਦਰ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਡਾਟਾ ਮਾਈਨਿੰਗ ਦੀ ਵਰਤੋਂ ਵਪਾਰ, ਸਿਹਤ, ਸਿੱਖਿਆ ਤੇ ਈ-ਕਾਮਰਸ ਵਰਗੇ ਖੇਤਰਾਂ 'ਚ ਕੀਤੀ ਜਾਂਦੀ ਹੈ-ਡਾ. ਦਿਨੇਸ਼ ਗੁਪਤਾ
Ad Position 24