18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਨੌਜਵਾਨ ਨੂੰ ਘੇਰ ਕੇ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 05-02-2026
ਫਗਵਾੜਾ, 4 ਫ਼ਰਵਰੀ (ਹਰਜੋਤ ਸਿੰਘ ਚਾਨਾ)- ਇੱਕ ਨੌਜਵਾਨ ਨੂੰ ਘੇਰ ਕੇ ਉਸਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨਿਤਨ ਪੁੱਤਰ ਕਿਸ਼ੋਰ ਕੁਮਾਰ ਵਾਸੀ ਰੋਇਲ ਅਸਟੇਟ ਬਾਬਾ ਦੀਪ ਸਿੰਘ ਨਗਰ ਜਲੰਧਰ ਕੈਂਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਡੀ.ਜੇ. ਅਪਰੇਟਰ ਦਾ ਕੰਮ ਕਰਦਾ ਹੈ ਤੇ ਉਹ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਇੱਕ ਵਿਅਕਤੀ ਗੱਡੀ 'ਚੋਂ ਉਤਰ ਕੇ ਆਇਆ ਤੇ ਗਾਲੀ ਗਲੋਚ ਕਰਨ ਲੱਗ ਪਿਆ ਤੇ ਇਸੇ ਦੌਰਾਨ ਤਿੰਨ ਹੋਰ ਨੌਜਵਾਨ ਨਿਕਲ ਕੇ ਬਾਹਰ ਆ ਗਏ ਤੇ ਉਸਦੀ ਕੁੱਟਮਾਰ ਕੀਤੀ ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਡਾਕ ਵਿਭਾਗ ਵਲੋਂ ਡੀ.ਏ.ਵੀ. ਕਾਲਜੀਏਟ ਸਕੂਲ 'ਚ ਸੈਮੀਨਾਰ ਅਗਲੀ ਖ਼ਬਰ ਪੁਰਾਣਾ ਡਾਕਖ਼ਾਨਾ ਰੋਡ 'ਤੇ ਕੂੜੇ ਦੇ ਢੇਰ ਨੂੰ ਲੱਗੀ ਅੱਗ <br/>
Ad Position 24