18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਿਦਿਆਰਥੀ ਸਖ਼ਤ ਮਿਹਨਤ ਕਰਕੇ ਜ਼ਿੰਦਗੀ ਰੂਪੀ ਕਿਤਾਬ ਨੂੰ ਕੀਮਤੀ ਬਣਾ ਸਕਦੇ ਹਨ- ਸੁਰਿੰਦਰ ਸਿੰਘ ਸੋਢੀ <br/>

Ad Position 21
No active advertisement
ਅਜੀਤ ਡੈਸਕ 05-02-2026
ਕਪੂਰਥਲਾ, 4 ਫਰਵਰੀ (ਅਮਰਜੀਤ ਕੋਮਲ)- ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ ਜਿਸ ਵਿਚ 100 ਮੀਟਰ ਦੌੜ, ਮਾਰਬਲ ਰੇਸ, ਸਕੀਪਿੰਗ ਰੇਸ ਤੋਂ ਇਲਾਵਾ ਉੱਚੀ ਛਾਲ, ਤਾਈਕਵਾਂਡੋ, ਚਾਟੀ ਰੇਸ, ਸ਼ਾਟਪੁੱਟ, ਥ੍ਰੀ ਲੈੱਗ ਰੇਸ, ਟ੍ਰੀਪਲ ਜੰਪ ਤੇ ਰਿਲੇਅ ਰੇਸ ਕਰਵਾਈ ਗਈ ਜਿਸ ਵਿਚ ਵਿਦਿਆਰਥਣਾਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਬੀ.ਏ. ਸਮੈਸਟਰ ਦੂਜਾ ਦੀ ਕਿਰਨਪ੍ਰੀਤ ਕੌਰ ਨੂੰ ਬੈੱਸਟ ਐਥਲੀਟ ਤੇ ਲਵਲੀਨ ਉਪਾਧਿਆਏ ਨੂੰ ਸੈਸ਼ਨ 2025-26 ਲਈ ਸਰਵਸ੍ਰੇਸ਼ਠ ਖਿਡਾਰਣ ਐਲਾਨਿਆ ਗਿਆ | ਇਸੇ ਦੌਰਾਨ ਹੀ ਕਾਲਜ ਦੇ ਸਟਾਫ਼ ਤੇ ਨਾਨ ਟੀਚਿੰਗ ਸਟਾਫ਼ ਦਾ ਰੱਸਾਕਸ਼ੀ ਤੇ ਸ਼ਾਟਪੁੱਟ ਦੇ ਮੁਕਾਬਲੇ ਕਰਵਾਏ ਗਏ | ਖੇਡ ਮੇਲੇ ਵਿਚ ਸੁਰਿੰਦਰ ਸਿੰਘ ਸੋਢੀ ਸਾਬਕਾ ਆਈ.ਜੀ. ਪੰਜਾਬ ਪੁਲਿਸ ਤੇ ਹਾਕੀ ਓਲੰਪੀਅਨ ਤੇ ਅਰਜਨਾ ਐਵਾਰਡੀ ਮੁੱਖ ਮਹਿਮਾਨ ਵਜੋਂ ਤੇ ਰਜੀਵ ਵਾਲੀਆ ਖੇਡ ਪ੍ਰਮੋਟਰ ਤੇ ਪ੍ਰਧਾਨ ਯੂਥ ਐਂਡ ਸਪੋਰਟਸ ਵੈੱਲਫੇਅਰ ਬੋਰਡ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਮੇਲੇ ਦੀ ਪ੍ਰਧਾਨਗੀ ਹਿੰਦੂ ਕੰਨਿਆ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ ਨੇ ਕੀਤੀ | ਕਾਲਜ ਦੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ | ਸਤੀਸ਼ ਸ਼ਰਮਾ ਸੇਵਾ ਮੁਕਤ ਡਿਪਟੀ ਡਾਇਰੈਕਟਰ ਸਪੋਰਟਸ ਤੇ ਮੈਂਬਰ ਵਿਜ਼ਨ ਕਮੇਟੀ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਉਨ੍ਹਾਂ ਦੀ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਪਰੰਤ ਮੁੱਖ ਮਹਿਮਾਨ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਤੇ ਗੁਬਾਰੇ ਛੱਡ ਕੇ ਮੇਲੇ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਵਾਲੇ ਖਿਡਾਰੀਆਂ ਕਾਲਜ ਦੇ ਸਟਾਫ਼ ਤੇ ਨਾਨ ਟੀਚਿੰਗ ਸਟਾਫ਼ ਨੂੰ ਇਨਾਮ ਤਕਸੀਮ ਕੀਤੇ | ਸੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਾਡਾ ਜੀਵਨ ਇਕ ਕੋਰੀ ਕਿਤਾਬ ਹੈ ਤੇ ਇਸ 'ਤੇ ਸਖ਼ਤ ਮਿਹਨਤ ਨਾਲ ਆਪਣੀਆਂ ਪ੍ਰਾਪਤੀਆਂ ਨੂੰ ਦਰਜ ਕਰਕੇ ਜ਼ਿੰਦਗੀ ਰੂਪੀ ਕਿਤਾਬ ਨੂੰ ਕੀਮਤੀ ਬਣਾ ਸਕਦੇ ਹਾਂ | ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ | ਖੇਡ ਮੇਲੇ ਦੌਰਾਨ ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਲੋਕ ਗੀਤ ਤੇ ਹੋਰ ਖ਼ੂਬਸੂਰਤ ਪੇਸ਼ਕਾਰੀਆਂ ਨਾਲ ਰੰਗ ਬੰਨਿ੍ਹਆ | ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੀ ਮੁਖੀ ਸ੍ਰੀਮਤੀ ਮੁਕਤੀ ਤੇ ਉਨ੍ਹਾਂ ਦੀ ਟੀਮ ਨੂੰ ਖੇਡ ਮੇਲਾ ਕਰਵਾਉਣ ਲਈ ਮੁਬਾਰਕਬਾਦ ਦਿੱਤੀ | ਖੇਡ ਮੇਲੇ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਪੰਜਾਬੀ ਵਿਭਾਗ ਤੋਂ ਡਾ. ਸੰਦੀਪ ਕੌਰ ਤੇ ਇੰਜ. ਇੰਦਰਜੀਤ ਬੱਲ ਨੇ ਬਾਖ਼ੂਬੀ ਨਾਲ ਨਿਭਾਏ | ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਸੁਰਿੰਦਰ ਸਿੰਘ ਸੋਢੀ, ਸਤੀਸ਼ ਸ਼ਰਮਾ, ਰਜੀਵ ਵਾਲੀਆ, ਤਾਈਕਵਾਂਡੋ ਕੋਚ ਹਰਨਪ੍ਰੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਓ.ਪੀ. ਬਹਿਲ, ਸਕੂਲ ਦੇ ਅਕਾਦਮਿਕ ਇੰਚਾਰਜ ਸੰਜੀਵ ਭੱਲਾ, ਕਾਲਜ ਦੀ ਸਾਬਕਾ ਵਿਦਿਆਰਥਣ ਗੀਤਾ ਘਈ, ਰਣਦੀਪ ਕੌਰ, ਡਾ. ਈਸ਼ਾ ਮਨਚੰਦਾ, ਈਸ਼ਾ ਮਹਾਜਨ, ਨੇਹਾ ਧਮੀਜਾ ਤੋਂ ਇਲਾਵਾ ਕਾਲਜ ਦੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਨ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਅਗਲੀ ਖ਼ਬਰ ਗੁਰਦੁਆਰਾ ਕਮੇਟੀ ਵਲੋਂ ਯੰਗ ਖ਼ਾਲਸਾ ਗਰੁੱਪ ਦੇ ਮੈਂਬਰਾਂ ਦਾ ਸਨਮਾਨ
Ad Position 24