18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਨ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ

Ad Position 21
No active advertisement
ਅਜੀਤ ਡੈਸਕ 05-02-2026
ਜਲੰਧਰ 4 ਫਰਵਰੀ (ਹਰਵਿੰਦਰ ਸਿੰਘ ਫੁੱਲ)- ਭਾਰਤ ਤੇ ਪਾਕਿਸਤਾਨ ਵਿਚਾਲੇ ਚਲ ਰਹੇ ਤਣਾਅ ਸਮੇਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਕਾਫ਼ੀ ਸਮਾਂ ਬੀਤ ਜਾਣ ਮਗਰੋਂ ਵੀ ਲਾਂਘਾ ਨਹੀਂ ਖੋਲਿ੍ਹਆ ਜਾ ਰਿਹਾ | ਇਸ ਸੰਬੰਧੀ ਅੱਜ ਮਨਿੰਦਰ ਪਾਲ ਸਿੰਘ ਗੁੰਬਰ, ਗੁਰਪ੍ਰੀਤ ਸਿੰਘ ਰੰਧਾਵਾ, ਸਾਹਿਬ ਸਿੰਘ ਢਿੱਲੋਂ ਤੇ ਗੁਰਪ੍ਰੀਤ ਸਿੰਘ ਖਾਲਸਾ ਨੇ ਇਕ ਸਾਂਝੇ ਬਿਆਨ ਜਾਰੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਹੋਇਆਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਾਂਘੇ ਨੂੰ ਜਲਦੀ ਖੋਲਿ੍ਹਆ ਜਾਵੇ¨ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੀ ਸੰਗਤਾਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਕੀਤੀ ਜਾਂਦੀ ਰਹੀ ਸੀ |
Ad Position 22
No active advertisement
ਪਿਛਲੀ ਖ਼ਬਰ ਆਰਥਿਕ ਨੀਤੀਆਂ 'ਚ ਕਾਰਪੋਰੇਟ ਤੇ ਖੇਤੀਬਾੜੀ ਖੇਤਰ ਲਈ ਬਣਾਏ ਗਏ ਦੋਹਰੇ ਮਾਪਦੰਡ ਨੂੰ ਤੁਰੰਤ ਖ਼ਤਮ ਕੀਤਾ ਜਾਵੇ - ਸੰਤ ਸ... ਅਗਲੀ ਖ਼ਬਰ ਵਿਦਿਆਰਥੀ ਸਖ਼ਤ ਮਿਹਨਤ ਕਰਕੇ ਜ਼ਿੰਦਗੀ ਰੂਪੀ ਕਿਤਾਬ ਨੂੰ ਕੀਮਤੀ ਬਣਾ ਸਕਦੇ ਹਨ- ਸੁਰਿੰਦਰ ਸਿੰਘ ਸੋਢੀ <br/>
Ad Position 24